‘ਕਰੋਨਾਵਾਇਰਸ ਸੰਕਟ ਗੰਭੀਰ ਹੋ ਰਿਹੈ’: ਟੈਡਰੋਸ

ਜਨੇਵਾ (ਸਮਾਜਵੀਕਲੀ): ਵਿਸ਼ਵ ਸਿਹਤ ਸੰਸਥਾ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆਂ ਦੇ ਜ਼ਿਆਦਾਤਰ ਹਿੱਸੇ ਵਿੱਚ ਨੋਵਲ ਕਰੋਨਾਵਾਇਰਸ ’ਤੇ ਅਜੇ ਵੀ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਸੰਸਥਾ ਦਾ ਕਹਿਣਾ ਹੈ ਕਿ ਅਸਲ ਵਿੱਚ ਇਹ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਸਥਾ ਦੇ ਡਾਇਰੈਕਟਰ ਜਨਰਲ ਟੈਡਰੋਸ ਐਡਨੌਮ ਗੈਬਰੀਸਸ ਨੇ ਕਿਹਾ, ‘‘ਇਸ ਵਾਇਰਸ ਨੇ ਵਿਸ਼ਵ ਦੇ ਕੁਝ ਸਭ ਤੋਂ ਅਮੀਰ ਦੇਸ਼ਾਂ ਦੀ ਸਿਹਤ ਪ੍ਰਣਾਲੀ ਨੂੰ ਨਾਕਾਮ ਕਰ ਦਿੱਤਾ ਹੈ ਜਦੋਂਕਿ ਕੁਝ ਦੇਸ਼ਾਂ ਵੱਲੋਂ ਇਸ ਦਾ ਵਧੀਆ ਢੰਗ ਨਾਲ ਮੁਕਾਬਲਾ ਕੀਤਾ ਗਿਆ ਹੈ। ਵਿਸ਼ਵ ਦੇ ਜ਼ਿਆਦਾਤਰ ਹਿੱਸੇ ਵਿੱਚ ਵਾਇਰਸ ਕਾਬੂ ਹੇਠ ਨਹੀਂ ਹੈ। ਇਹ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ।’’ ਵਿਸ਼ਵ ਸਿਹਤ ਸੰਸਥਾ ਦੇ ਮੁੱਖੀ ਨੇ ਕਿਹਾ ਕਿ ਇਹ ਮਹਾਮਾਰੀ ਅਜੇ ਵੀ ਲਗਾਤਾਰ ਤੇਜ਼ੀ ਨਾਲ ਵਧ ਰਹੀ ਹੈ। ਮੈਟਰੋ ਅਖ਼ਬਾਰ ਦੀ ਖ਼ਬਰ ਅਨੁਸਾਰ ਦੁਨੀਆਂ ਭਰ ਵਿੱਚ ਪਿਛਲੇ ਛੇ ਹਫ਼ਤਿਆਂ ’ਚ ਕਰੋਨਾਵਾਇਰਸ ਦੇ ਕੇਸ ਦੁੱਗਣੇ ਹੋ ਗਏ ਹਨ।

Previous article1.3 ਅਰਬ ਲੋਕਾਂ ਦੀ ਸਿਗਰਟਨੋਸ਼ੀ ਛੁਡਾਉਣ ਦੀ ਪਹਿਲਕਦਮੀ
Next articleਭਾਰਤੀ ਮੂਲ ਦੇ ਵਿਗਿਆਨੀ ਬਣੇ ਅਮਰੀਕੀ ਖੇਤੀ ਖੋਜ ਸੰਸਥਾ ਦੇ ਡਾਇਰੈਕਟਰ