ਚੰਡੀਗੜ੍ਹ (ਸਮਾਜ ਵੀਕਲੀ): ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 65 ਤੇ ਹਰਿਆਣਾ ’ਚ 48 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,076 ਅਤੇ ਹਰਿਆਣਾ ਵਿੱਚ 8712 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 1593 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 3790 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 22,160 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 3255 ਦਾ ਆਕਸੀਜਨ ਰਾਹੀਂ, 684 ਦਾ ਐਲ-3 ਆਕਸੀਜਨ ਬੈੱਡ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ।
276 ਦੀ ਹਾਲਤ ਗੰਭੀਰ ਹੋਣ ਕਰਕੇ ਵੈਂਟੀਲੇਟਰ ’ਤੇ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਬਠਿੰਡਾ, ਮੁਕਤਸਰ ’ਚ 7-7, ਪਟਿਆਲਾ ’ਚ 6, ਜਲੰਧਰ, ਸੰਗਰੂਰ ’ਚ 5-5, ਅੰਮ੍ਰਿਤਸਰ, ਫਾਜ਼ਿਲਕਾ, ਮੋਗਾ ’ਚ 4-4, ਕਪੂਰਥਲਾ, ਗੁਰਦਾਸਪੁਰ ’ਚ 3-3, ਫਿਰੋਜ਼ਪੁਰ, ਬਰਨਾਲਾ, ਫਰੀਦਕੋਟ, ਰੋਪੜ ’ਚ 2-2, ਹੁਸ਼ਿਆਰਪੁਰ, ਮਾਨਸਾ, ਮੁਹਾਲੀ, ਪਠਾਨਕੋਟ, ਨਵਾਂ ਸ਼ਹਿਰ ਅਤੇ ਤਰਨ ਤਾਰਨ ’ਚ ਇਕ-ਇਕ ਜਣੇ ਦੀ ਕਰੋਨਾ ਕਰਕੇ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 654 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 1483 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 9097 ਐਕਟਿਵ ਕੇਸ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly