ਕਰੋਨਾ ਕਾਰਨ ਮੌਤਾਂ ਦਾ ਅੰਕੜਾ ਵਧਣਾ ਚਿੰਤਾਜਨਕ: ਮਾਇਆਵਤੀ

ਲਖਨਊ ,ਸਮਾਜ ਵੀਕਲੀ: ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਰੋਨਾ ਲਾਗ ਕਾਰਨ ਹੋਈਆਂ ਮੌਤਾਂ ਦੇ ਵਾਧੇ ’ਤੇ ਚਿੰਤਾ ਜ਼ਾਹਰ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਪੇਂਡੂ ਖੇਤਰਾਂ ਵਿੱਚ ਲਾਗ ਦੇ ਕੇਸ ਵਧਣ ’ਤੇ ਵੀਰਵਾਰ ਨੂੰ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਐਲਾਨਾਂ ਤੋਂ ਅੱਗੇ ਵਧ ਕੇ ਤੁਰੰਤ ਸਰਗਰਮ ਹੋਣਾ ਚਾਹੀਦਾ ਹੈ। ਮਾਇਆਵਤੀ ਨੇ ਟਵੀਟ ਕੀਤਾ, ‘ਸਰਕਾਰੀ ਦਾਅਵਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਲਾਗ ਦੇ ਕੇਸ ਘੱਟ ਰਹੇ ਹਨ, ਜੋ ਕਿ ਥੋੜੀ ਰਾਹਤ ਵਾਲੀ ਗੱਲ ਹੈ ਪਰ ਲਾਗ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵਧ ਰਹੀ ਹੈ।

ਕਾਰਨ ਚਾਹੇ ਕੋਈ ਵੀ ਹੋਵੇ, ਪਰ ਇਹ ਇੱਕ ਬਹੁਤ ਹੀ ਦੁਖਦਾਈ ਸਥਿਤੀ ਹੈ, ਜਿਸ ਤੋਂ ਮੁਕਤੀ ਲਈ ਹਰ ਪੱਧਰ ’ਤੇ ਹਰ ਕਿਸਮ ਦੇ ਇਮਾਨਦਾਰ ਵਾਲੇ ਯਤਨ ਜ਼ਰੂਰੀ ਹਨ।’ ਮਾਇਆਵਤੀ ਨੇ ਇੱਕ ਹੋਰ ਟਵੀਟ ’ਚ ਕਿਹਾ, ‘ਨਾਲ ਹੀ, ਉੱਤਰ ਪ੍ਰਦੇਸ਼ ਦੇ ਦਿਹਾਤੀ ਇਲਾਕਿਆਂ ’ਚ ਕਰੋਨਾ ਲਾਗ ਬਹੁਤ ਤੇਜ਼ੀ ਨਾਲ ਲੋਕਾਂ ਦੀ ਜਾਨ ਲੈ ਰਹੀ ਹੈ। ਲੋਕ ਜਿਵੇਂ -ਕਿਵੇਂ ਲਾਸ਼ਾਂ ਦਾ ਸਸਕਾਰ ਕਰਨ ਲਈ ਮਜਬੂਰ ਹਨ। ਅਜਿਹੇ ਉੱਜੜੇ ਦੇ ਬੇਸਹਾਰਾ ਪਰਿਵਾਰਾਂ ਦੀ ਹਰ ਪ੍ਰਕਾਰ ਦੀ ਮਦਦ ਲਈ ਸਰਕਾਰ ਨੂੰ ਐਲਾਨਾਂ ਤੋਂ ਅੱਗ ਵਧ ਕੇ ਤੁਰੰਤ ਸਰਗਰਮ ਹੋਣਾ ਚਾਹੀਦਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ: ਦੇਸ਼ ’ਚ 2,76,110 ਨਵੇਂ ਕੇਸ, 3,874 ਮੌਤਾਂ
Next articleਤਾਊਤੇ ਦਾ ਕਹਿਰ: 26 ਵਿਅਕਤੀਆਂ ਦੀ ਮੌਤ