ਸ਼ਿਮਲਾ (ਸਮਾਜ ਵੀਕਲੀ): ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕਰੋਨਾਵਾਇਰਸ ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲਈ ਵੱਖਰੇ ਤੌਰ ਉਤੇ 23,123 ਕਰੋੜ ਰੁਪਏ ਰੱਖੇ ਗਏ ਹਨ। ਠਾਕੁਰ ਨੇ ਕਿਹਾ ਕਿ ਬੱਚਿਆਂ ਦੀ ਸਾਂਭ-ਸੰਭਾਲ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਕਿਉਂਕਿ ਕਿਆਸ ਲਾਇਆ ਜਾ ਰਿਹਾ ਹੈ ਕਿ ਤੀਜੀ ਲਹਿਰ ਬੱਚਿਆਂ ਨੂੰ ਵੱਧ ਪ੍ਰਭਾਵਿਤ ਕਰ ਸਕਦੀ ਹੈ।
ਕੇਂਦਰੀ ਮੰਤਰੀ ਹਿਮਾਚਲ ਪ੍ਰਦੇਸ਼ ਵਿਚ ‘ਜਨ ਆਸ਼ੀਰਵਾਦ ਯਾਤਰਾ’ ਕੱਢ ਰਹੇ ਹਨ। ਅਨੁਰਾਗ ਨੇ ਕਿਹਾ ਕਿ ਕੇਂਦਰ ਨੇ 35 ਹਜ਼ਾਰ ਕਰੋੜ ਰੁਪਏ ਕੋਵਿਡ ਵੈਕਸੀਨ ਲਈ ਵੀ ਰੱਖੇ ਹਨ। ਉਨ੍ਹਾਂ ਕਿਹਾ ਕਿ ਦੂਜੀ ਲਹਿਰ ਵੇਲੇ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਆਕਸੀਜਨ ਸਿਲੰਡਰਾਂ ਦੀ ਐਨੀ ਲੋੜ ਪਏਗੀ। ਹੁਣ ਮੁਲਕ ਵਿਚ ਕਾਫ਼ੀ ਆਕਸੀਜਨ ਸਿਲੰਡਰ ਮੌਜੂਦ ਹਨ। ਠਾਕੁਰ ਨੇ ਕਿਹਾ ਕਿ ਹਿਮਾਚਲ ਵਿਚ ਸਿਹਤ ਖੇਤਰ ਦੇ ਪ੍ਰਾਜੈਕਟਾਂ ਉਤੇ 4200 ਕਰੋੜ ਰੁਪਏ ਖ਼ਰਚੇ ਜਾਣਗੇ। ਊਨਾ ਵਿਚ 437 ਕਰੋੜ ਰੁਪਏ ਦੀ ਲਾਗਤ ਨਾਲ ਪੀਜੀਆਈ ਸੈਟੇਲਾਈਟ ਕੇਂਦਰ ਉਸਾਰਿਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly