ਨਵੀਂ ਦਿੱਲੀ (ਸਮਾਜਵੀਕਲੀ) : ਭਾਰਤ ਵਿੱਚ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾਵਾਇਰਸ ਦੇ ਰਿਕਾਰਡ 19,906 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 5,28,859 ਹੋ ਗਈ ਜਦਕਿ 410 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 16,095 ਹੋ ਗਿਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਇਸ ਸਮੇਂ ਕਰੋਨਾ ਦੇ 2,03,051 ਸਰਗਰਮ ਕੇਸ ਹਨ ਜਦਕਿ ਹੁਣ ਤੱਕ 3,09,712 ਮਰੀਜ਼ ਠੀਕ ਹੋਏ ਹਨ।
ਦੇਸ਼ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 58.56 ਫੀਸਦ ਹੋ ਗਈ ਹੈ। ਮਹਾਰਾਸ਼ਟਰ, ਤਾਮਿਲ ਨਾਡੂ, ਦਿੱਲੀ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇਸ਼ ਦੇ ਸਭ ਤੋਂ ਵੱਧ ਕਰੋਨਾ ਪੀੜਤ ਸੂਬੇ ਹਨ। ਸਿਹਤ ਮੰਤਰਾਲੇ ਅਨੁਸਾਰ ਕਰੋਨਾ ਕਾਰਨ ਮਹਾਰਾਸ਼ਟਰ ’ਚ ਹੁਣ ਤੱਕ 7,273, ਦਿੱਲੀ ’ਚ 2,558, ਗੁਜਰਾਤ ’ਚ 1,789, ਤਾਮਿਲ ਨਾਡੂ ’ਚ 1025, ਯੂਪੀ ’ਚ 649, ਹਰਿਆਣਾ ’ਚ 218, ਜੰਮੂ ਕਸ਼ਮੀਰ ’ਚ 93, ਹਿਮਾਚਲ ਪ੍ਰਦੇਸ਼ ’ਚ 8 ਤੇ ਚੰਡੀਗੜ੍ਹ ’ਚ 6 ਮੌਤਾਂ ਹੋ ਚੁੱਕੀਆਂ ਹਨ।