ਕਰੋਨਾ ਪੀੜਤਾਂ ਦੇ ਘਰਾਂ ਬਾਹਰ ਨਹੀਂ ਲੱਗਣਗੇ ਪੋਸਟਰ: ਸੁਪਰੀਮ ਕੋਰਟ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੇ ਨਿਰਦੇਸ਼ਾਂ ’ਤੇ ਗੌਰ ਕੀਤਾ ਕਿ ਅਧਿਕਾਰੀਆਂ ਨੂੰ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਅਤੇ ਨਿਰਦੇਸ਼ ਜਾਂ ਚੇਤਾਵਨੀ ਸੰਕੇਤਕ ਨਹੀਂ ਲਗਾਉਣੇ ਚਾਹੀਦੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇ ਯੋਗ ਅਧਿਕਾਰੀ ਅਫ਼ਤ ਪ੍ਰਬੰਧਨ ਐਕਟ ਤਹਿਤ ਵਿਸ਼ੇਸ਼ ਹਦਾਇਤਾਂ ਜਾਰੀ ਕਰਦੇ ਹਨ ਤਾਂ ਅਜਿਹੇ ਪੋਸਟਰ ਸਿਰਫ ਵਿਸ਼ੇਸ਼ ਮਾਮਲਿਆਂ ਵਿੱਚ ਲਗਾਏ ਜਾ ਸਕਦੇ ਹਨ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਇਹ ਫ਼ੈਸਲਾ ਕਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਣਾਇਆ।

Previous articleਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਹੋਣ ਵਾਲੀ ਅਹਿਮ ਬੈਠਕ ਰੱਦ
Next articleਅਮਰੀਕੀ ਸੰਸਦ ਮੈਂਬਰ ਵੱਲੋਂ ਭਾਰਤੀ ਕਿਸਾਨਾਂ ਦਾ ਸਮਰਥਨ