ਕਰੋਨਾ: ਫ਼ਿਰੋਜ਼ਪੁਰ ’ਚ 12 ਤੇ ਫ਼ਾਜ਼ਿਲਕਾ ਵਿੱਚ 3 ਨਵੇਂ ਕੇਸ

ਫਿਰੋਜ਼ਪੁਰ  (ਸਮਾਜਵੀਕਲੀ) : ਫਿਰੋਜ਼ਪੁਰ ਵਿੱਚ ਸ਼ੁੱਕਰਵਾਰ ਨੂੰ ਕਰੋਨਾ ਪਾਜ਼ੇਟਿਵ ਦੇ ਗਿਆਰਾਂ ਕੇਸ ਇੱਕਠੇ ਸਾਹਮਣੇ ਆਏ ਹਨ। ਹੁਣ ਕੁੱਲ ਕੇਸਾਂ ਦੀ ਗਿਣਤੀ 12 ਹੋ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਦੱਸਣ ਮੁਤਾਬਿਕ ਇਹ ਸਾਰੇ ਮਰੀਜ਼ ਬਾਹਰੀ ਰਾਜਾਂ ਤੋਂ ਆਏ ਹਨ। ਸਾਰਿਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਲੰਬੇ ਸਮੇਂ ਤੋਂ ਗ੍ਰੀਨ ਜ਼ੋਨ ਵਿੱਚ ਚੱਲ ਰਹੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਵਿੱਚੋਂ ਤਿੰਨ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਹੱਲਚੱਲ ਮਚ ਗਈ ਹੈ। ਫ਼ਾਜ਼ਿਲਕਾ ਦੇ ਸਿਵਲ ਸਰਜਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਵਿੱਚੋਂ ਜਲਾਲਾਬਾਦ ਇਕਾਂਤਵਾਸ ਵਿੱਚ ਰੱਖੇ ਤਿੰਨ ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

Previous articleਚੰਡੀਗੜ੍ਹ ’ਚ ਕਰੋਨਾ ਦੇ 14 ਨਵੇਂ ਕੇਸਾਂ ਨਾਲ ਕੁੱਲ ਗਿਣਤੀ 88 ਹੋਈ
Next articleਦਿਲ ਨੂੰ ਲਾਈ ਹੈ / ਗ਼ਜ਼ਲ