ਮਾਸਕ ਵੰਡਣ ਦੀ ਮੁਹਿੰਮ ਲਗਾਤਾਰ ਜ਼ਾਰੀ ਰਹੇਗੀ -ਅਟਵਾਲ
ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਸਮਾਜਿਕ ਵਿਕਾਸ ਕਾਰਜਾਂ ਵਿਚ ਯਤਨਸ਼ੀਲ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਮੱਦੇਨਜ਼ਰ ਅੱਜ ਰੇਲਵੇ ਸੁਰੱਖਿਆ ਬਲ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਸਹਿਯੋਗ ਨਾਲ ਫੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਮਾਸਕ ਵੰਡੇ ਅਤੇ ਕਰੋਨਾ ਮਹਾਂਮਾਰੀ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸੋਸਾਇਟੀ ਦੇ ਬੁਲਾਰੇ ਮਨੀਸ਼ ਕੁਮਾਰ ਨੇ ਦੱਸਿਆ ਸੋਸਾਇਟੀ ਅਪ੍ਰੈਲ ਮਹੀਨੇ ਤੋਂ ਸਵੈ ਸਹਾਈ ਗਰੁੱਪਾਂ ਰਾਹੀਂ ਮਾਸਕ ਤਿਆਰ ਕਰਵਾ ਕੇ ਲਗਾਤਾਰ ਮਾਸਕਾਂ ਦੀ ਸੇਵਾ ਕਰ ਰਹੀ ਹੈ। ਇਸੇ ਕੜੀ ਤਹਿਤ ਅੱਜ ਰੇਲ ਕੋਚ ਫੈਕਟਰੀ ਦੇ ਗੇਟ ਤੇ ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਅਤੇ ਇੰਸਪੈਕਟਰ ਸਤਨਾਮ ਸਿੰਘ ਸਬ ਇੰਸਪੈਕਟਰ ਕੁਲਦੀਪ ਰਾਇ, ਅਤੇ ਸਬ ਇੰਸਪੈਕਟਰ ਜੋਗਿੰਦਰ ਪਾਲ ਨੇ ਸਾਂਝੇ ਤੌਰ ਤੇ ਫੈਕਟਰੀ ਦੇ ਮਜ਼ਦੂਰਾਂ ਨੂੰ ਮਾਸਕ ਵੰਡੇ।
ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਰੇਲਵੇ ਸੁਰੱਖਿਆ ਬਲ ਵੱਲੋ ਇਸ ਮੁਹਿੰਮ ਵਿੱਚ ਬੇਹਤਰੀਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੋਸਾਇਟੀ ਦਾ ਇਹ ਉਪਰਾਲਾ ਲਗਾਤਾਰ ਜ਼ਾਰੀ ਰਹੇਗਾ।ਸਬ ਇੰਸਪੈਕਟਰ ਕੁਲਦੀਪ ਰਾਏ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਕਾਰਜ ਵਿੱਚ ਮੈਡਮ ਬਲਜਿੰਦਰ ਕੌਰ, ਐੱਸ ਐੱਸ ਈ ਕੁਲਦੀਪ ਸਿੰਘ, ਸੁਰਜੀਤ ਸਿੰਘ, ਮਨੀਸ਼ ਕੁਮਾਰ, ਰਾਹੁਲ ਯਾਦਵ, ਡੀ ਐੱਸ ਕੇ ਹਰਿੰਦਰ ਸਿੰਘ, ਅਰੁਨ ਅਟਵਾਲ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਸੋਨੂੰ ਆਦਿ ਨੇ ਭਰਪੂਰ ਸਹਿਯੋਗ ਦਿੱਤਾ।