ਕਰੋਨਾ ਯੋਧਿਆਂ ਦੀ ਹੌਂਸਲਾ ਅਫ਼ਜਾਈ ਪ੍ਰਸੰਸਾ ਪੱਤਰ ਦੇ ਕੇ ਕੀਤੀ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) –  ਐਨ. ਜੀ ਓ ਕਰਾਇਮ ਇੰਵੈਸੇਟੀਗੇਸ਼ਨ ਏਜੰਸੀ ਵਲੋਂ ਸਿਵਲ ਹਸਪਤਾਲ ਦੇ ਕੋਰੋਨਾ ਯੋਧਿਆਂ ਨੂੰ  ਹੌਸਲਾਂ ਅਫ਼ਜਾਈ ਵਜੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਮਾਨਿਤ ਕੀਤਾ ਗਿਆ। ਸਿਵਲ ਹਸਪਤਾਲ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ , ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ , ਸਵੇ ਸੇਵੀ ਸੰਸਥਾਂ ਦੇ ਸਟੇਟ ਅਧਿਕਾਰੀ ਅਮਨਦੀਪ ਸਿੰਘ ਵਲੋਂ ਡਾ. ਅਮਰਜੀਤ ਲਾਲ, ਬੀ. ਟੀ. ਓ ਡਾ. ਸਿਪਰਾ, ਡਾ. ਲਕਸ਼ਮੀ ਕਾਂਤ, ਪਰਮਿੰਦਰ ਸਿੰਘ, ਜਸਵਿੰਦਰ  ਸਿੰਘ, ਮੁਲਖ ਰਾਜ , ਗੋਪਾਲ ਸਰੂਪ ਅਤੇ ਹੋਰ  ਸਿਹਤ ਅਮਲੇ ਨੂੰ ਕੋਰੋਨਾ ਕਾਲ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਸਨਮਾਨਿਤ ਕੀਤਾ।

ਇਸ ਮੌਕੇ ਡਾ. ਸਤਪਾਲ ਗੋਜਰਾ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੇ ਮੱਦੇਨਜ਼ਰ ਉਹਨਾਂ ਦਾ ਮਨੋਬਲ ਵਧਾਉਣ ਲਈ ਸਨਮਾਨ ਪੱਤਰ ਬਹੁਤ ਸਹਾਇਕ ਹੋਣਗੇ। ਉਹਨਾਂ ਲੋਕਾਂ ਨੂੰ ਕੋਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇਨ -ਬਿਨ ਪਾਲਣਾ ਕਰਨ, ਮਾਸਕ ਲਗਾਉਣ , ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਕੋਰੋਨਾ ਪਾਜੇਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ  ਅਤੇ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀਆਂ ਨੂੰ ਆਪਣੀ ਜਾਂਚ ਨਜ਼ਦੀਕੀ ਸਿਹਤ ਸੰਸਥਾਂ ਤੋਂ ਜਲਦ ਤੋਂ ਜਲਦ ਕਰਵਾਉਣੀ ਚਾਹੀਦੀ ਹੈ ਤਾਂ ਜੋ ਬਿਮਾਰੀ ਸਮੇਂ ਸਿਰ ਪਤਾ ਲੱਗਣ ਤੇ ਉਸਤੇ ਕਾਬੂ ਕੀਤਾ ਜਾ ਸਕੇ।

Previous articleਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ 11 ਵਿਦਾਇਗੀ ਪਾਰਟੀਆਂ
Next articleਹਰੀਆਂ ਸਬਜੀਆਂ , ਸਲਾਦ , ਫਲਾਂ ਦਾ ਸੇਵਨ ਅਤੇ ਕਸਰਤ ਕਰਕੇ ਰਹੋ ਤੰਦਰੁਸਤ