ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਰੋਨਾ ਦੇ ਵਧਦੇ ਕੇਸਾਂ ਕਾਰਨ ਪੱਛਮੀ ਬੰਗਾਲ ਵਿਚ ਹੋਣ ਵਾਲੀਆਂ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਸਾਰੇ ਰਾਜਸੀ ਆਗੂਆਂ ਨੂੰ ਇਸ ਵੇਲੇ ਰੈਲੀਆਂ ਕਰਨ ਦੇ ਨਤੀਜਿਆਂ ਬਾਰੇ ਸੋਚਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਏ ਸਨ ਕਿ ਉਹ ਦੇਸ਼ ਵਿਚ ਕਰੋਨਾ ਦੇ ਹਾਲਾਤ ਨੂੰ ਕਾਬੂ ਕਰਨ ਦੀ ਥਾਂ ਬੰਗਾਲ ਵਿਚ ਰੈਲੀਆਂ ਕਰ ਰਹੇ ਹਨ।