ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਵਿੱਚ ਕੋਵਿਡ-19 ਦੇ ਵਧਦੇ ਕੇਸਾਂ ਦਰਮਿਆਨ ਸੁਪਰੀਮ ਕੋਰਟ ਨੇ ਅੱਜ ਕਰੋਨਾ ਮਹਾਮਾਰੀ ਨਾਲ ਨਜਿੱਠਣ ਦੇ ਮਾੜੇ ਢੰਗ ਤਰੀਕਿਆਂ ਲਈ ਦਿੱਲੀ ਤੇ ਗੁਜਰਾਤ ਸਰਕਾਰਾਂ ਦੀ ਝਾੜ-ਝੰਬ ਕੀਤੀ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਕਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਉਪਰਾਲਿਆਂ ਤੇ ਕੇਂਦਰ ਸਰਕਾਰ ਤੋਂ ਲੋੜੀਂਦੀ ਇਮਦਾਦ ਸਬੰਧੀ ਸਟੇਟਸ ਰਿਪੋਰਟ ਮੰਗ ਲਈ ਹੈ।

ਸਿਖਰਲੀ ਅਦਾਲਤ ਨੇ ਹਲਫ਼ਨਾਮੇ ਦਾਖ਼ਲ ਕਰਨ ਲਈ ਵੀਰਵਾਰ ਤੱਕ ਦੀ ਮੋਹਲਤ ਦਿੱਤੀ ਹੈ। ਦਸੰਬਰ ਵਿੱਚ ਹਾਲਾਤ ਹੋਰ ਵਿਗੜਨ ਦਾ ਗੰਭੀਰ ਨੋਟਿਸ ਲੈਂਦਿਆਂ ਸਿਖਰਲੀ ਅਦਾਲਤ ਨੇ ਸਾਰੇ ਰਾਜਾਂ ਤੇ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ-19 ਨਾਲ ਨਜਿੱਠਣ ਲਈ ਮੁਨਾਸਬ ਕਦਮ ਚੁੱਕਣ ਦੇ ਨਾਲ ਆਪਣੀ ਪੂਰੀ ਤਿਆਰੀ ਰੱਖਣ। ਕੇਸ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।

Previous articleHas Deepika started shooting for SRK-starrer ‘Pathan’?
Next articleਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ