ਸ੍ਰੀਨਗਰ (ਸਮਾਜ ਵੀਕਲੀ): ਕਸ਼ਮੀਰ ’ਚ ਜ਼ਿਆਦਾਤਰ ਥਾਵਾਂ ’ਤੇ ਸ਼ਨਿਚਰਵਾਰ ਰਾਤ ਮੌਸਮ ਦੀ ਸਭ ਤੋਂ ਜ਼ਿਆਦਾ ਠੰਢੀ ਰਹੀ। ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਅਗਲੇ ਕੁਝ ਦਿਨਾਂ ’ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਪਾਰਾ ਜਮਾਅ ਬਿੰਦੂ ਤੋਂ ਕਈ ਡਿਗਰੀ ਘੱਟ ਰਿਹਾ। ਸ੍ਰੀਨਗਰ ’ਚ ਬੀਤੀ ਰਾਤ ਪਾਰਾ ਮਨਫ਼ੀ 6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਰਿਹਾ। ਗੁਲਮਰਗ ’ਚ ਮਨਫ਼ੀ 7.5, ਕੁਪਵਾੜਾ ’ਚ ਮਨਫ਼ੀ 6.1, ਕਾਜ਼ੀਗੁੰਡ ’ਚ ਮਨਫ਼ੀ 6.5 ਅਤੇ ਕੋਕਰਨਾਗ ’ਚ ਮਨਫ਼ੀ 6 ਡਿਗਰੀ ਸੈਲਸੀਅਸ ਪਾਰਾ ਦਰਜ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਵਾਦੀ ਦੇ ਕਈ ਇਲਾਕਿਆਂ ’ਚ ਪਾਣੀ ਦੀਆਂ ਪਾਈਪਾਂ ਜੰਮ ਗਈਆਂ। ਮੌਸਮ ਵਿਭਾਗ ਮੁਤਾਬਕ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ ਤੇ 22 ਤੋਂ 25 ਦਸੰਬਰ ਤੱਕ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly