ਕਸ਼ਮੀਰ ਵਿੱਚ ਅਜੇ ਲੀਹ ’ਤੇ ਨਹੀਂ ਪਈ ਜ਼ਿੰਦਗੀ

ਕਸ਼ਮੀਰ – ਇਥੋਂ ਧਾਰਾ-370 ਹਟਾਉਣ ਤੋਂ ਬਾਅਦ ਆਮ ਜਨ-ਜੀਵਨ 22ਵੇਂ ਦਿਨ ਵੀ ਪ੍ਰਭਾਵਿਤ ਰਿਹਾ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਕੂਲ ਤੇ ਮਾਰਕੀਟਾਂ ਬੰਦ ਰਹੇ ਪਰ ਸੜਕਾਂ ’ਤੇ ਨਿੱਜੀ ਵਾਹਨਾਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਵਾਦੀ ਦੀਆਂ ਕਈ ਥਾਵਾਂ ਤੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਪਰ ਕਾਨੂੰਨੀ ਪ੍ਰਬੰਧ ਬਣਾਈ ਰੱਖਣ ਲਈ ਫੌਜ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਆਦਾਤਰ ਥਾਵਾਂ ’ਤੇ ਲੈਂਡਲਾਈਨ ਸੇਵਾਵਾਂ ਵੀ ਬਹਾਲ ਕਰ ਦਿੱਤੀਆਂ ਗਈਆਂ ਹਨ ਪਰ ਲਾਲ ਚੌਕ ਤੇ ਪ੍ਰੈੱਸ ਐਨਕਲੇਵ ਵਿਚ ਪਾਬੰਦੀਆਂ ਹਾਲੇ ਵੀ ਜਾਰੀ ਹਨ। ਦੱਸਣਯੋਗ ਹੈ ਕਿ ਪੰਜ ਅਗਸਤ ਨੂੰ ਧਾਰਾ-370 ਹਟਾਉਣ ਤੋਂ ਬਾਅਦ ਇਸ ਖਿੱਤੇ ਵਿਚ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਠੱਪ ਪਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਿੱਖਿਆ ਸੰਸਥਾਨ ਪੂਰੀ ਤਰ੍ਹਾਂ ਬੰਦ ਹਨ ਤੇ ਸਰਕਾਰੀ ਸਕੂਲ ਵਿਚ ਬੱਚਿਆਂ ਦੀ ਹਾਜ਼ਰੀ ਨਾਂਮਾਤਰ ਹੀ ਹੈ।

Previous articleਆਰਬੀਆਈ ਸਰਕਾਰ ਨੂੰ ਦੇਵੇਗੀ 1.76 ਲੱਖ ਕਰੋੜ
Next articleਏਜੇਐੱਲ ਕੇਸ: ਈਡੀ ਵੱਲੋਂ ਚਾਰਜਸ਼ੀਟ ਦਾਇਰ