ਕਸੂਰਵਾਰਾਂ ਨੂੰ ਸਜ਼ਾਵਾਂ ਨਾ ਦਿਵਾਉਣ ਲਈ ਸਿੱਧੂ ਵੀ ਜ਼ਿੰਮੇਵਾਰ: ਭੂੰਦੜ

(ਸਮਾਜ ਵੀਕਲੀ): ਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਬੰਧੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਵਿੱਚ ਨਾਕਾਮ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਨਵਜੋਤ ਸਿੰਘ ਸਿੱਧੂ ਵੀ ਬਰਾਬਰ ਜ਼ਿੰਮੇਵਾਰ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿਘ ਭੂੰਦੜ ਨੇ ਕਿਹਾ ਕਿ ਇਹ ਦੋਵੇਂ ਕਾਂਗਰਸੀ ਆਗੂ ਹੁਣ ਕੇਸ ਵਿੱਚ ਨਿਆਂ ਮਿਲਣਾ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ।

ਭੂੰਦੜ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਨਵਜੋਤ ਸਿੱਧੂ ਚਾਰ ਸਾਲ ਲੰਘਣ ਮਗਰੋਂ ਹੁਣ ਬੇਅਦਬੀ ਦਾ ਮੁੱਦਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਵਾਸਤੇ ਚੁੱਕ ਰਿਹਾ ਹੈ, ਜਦ ਕਿ ਪਿਛਲੇ ਸਾਲਾਂ ਦੌਰਾਨ ਉਸ ਨੇ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ।

Previous articleਸਿੱਧੂ ਵੱਲੋਂ ਕੈਪਟਨ ’ਤੇ ਮੁੜ ਵਾਰ
Next articleਪੰਜਾਬ ਦੇ ਤਿੰਨ ਮੰਤਰੀਆਂ ਵੱਲੋਂ ਸਿੱਧੂ ’ਤੇ ਜਵਾਬੀ ਹਮਲਾ