ਮੋਗਾ ਵਿਖੇ ਲੰਘੇ ਦਿਨ ਇੱਕ ਪਾਰਟੀ ਦੌਰਾਨ ਹੋਈ ਫਾਇਰਿੰਗ ਦੌਰਾਨ ਮਾਰੇ ਗਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੁਆਰਾ ਅੱਜ ਧਰਮਕੋਟ ਦੇ ਕਾਂਗਰਸੀ ਵਿਧਾਇਕ ਦੀ ਕਾਰ ‘ਤੇ ਹਮਲਾ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੁਆਰਾ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ ਜਿਥੇ ਕਿ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਨ ਪਰ ਭੜਕੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਦੀ ਗੱਡੀ ‘ਤੇ ਹਮਲਾ ਕਰ ਦਿੱਤਾ ਤੇ ਕਾਰ ਦੇ ਸ਼ੀਸ਼ੇ ਤੱਕ ਤੋੜ ਦਿੱਤੇ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਨੇ ਭੱਜ ਕੇ ਉਥੋਂ ਜਾਨ ਬਚਾਈ।