ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਕਾਂਗਰਸੀ ਲੀਡਰ ਮਨਪ੍ਰੀਤ ਸਿੰਘ ਬਾਦਲ ਦੇ ਘਰ ਤੋਂ ਆਈ ਹੈ। ਜਿੱਥੇ ਕਿ ਇਸ ਸਮੇਂ ਸੋਗ ਦੀ ਲਹਿਰ ਦੌੜ ਗਈ ਹੈ। ਕਿਉਂਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਤਾ ਜੀ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਇਸ ਤੋਂ ਬਾਅਦ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਲਈ ਦੱਸ ਦਈਏ ਕਿ ਮਨਪ੍ਰੀਤ ਬਾਦਲ ਦੇ ਮਾਤਾ ਜੀ ਹਰਮਿੰਦਰ ਕੌਰ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ
ਅਤੇ ਅੱਜ ਸਵੇਰੇ 3 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਇਲਾਜ ਚੰਡੀਗੜ੍ਹ ਤੋਂ ਚੱਲ ਰਿਹਾ ਸੀ। ਵਧੇਰੇ ਜਾਣਕਾਰੀ ਲਈ ਦੱਸ ਦਈਏ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਮਾਤਾ ਹਰਮਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਤਿੰਨ ਵਜੇ ਕੀਤਾ ਜਾਵੇਗਾ। ਇਹ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਹੀ ਕੀਤਾ ਜਾਵੇਗਾ।
ਇਸ ਖਬਰ ਤੋਂ ਬਾਅਦ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਮਾਤਾ ਹਰਮਿੰਦਰ ਕੌਰ ਦੇ ਸਵਰਗਵਾਸ ਹੋਣ ਤੇ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਸਾਬਕਾ ਡਿਪਟੀ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਅਫਸੋਸ ਜਤਾਇਆ ਗਿਆ ਹੈ।
-ਹਰਜਿੰਦਰ ਛਾਬੜਾ -ਪਤਰਕਾਰ 9592282333