ਜੈਪੁਰ (ਸਮਾਜਵੀਕਲੀ) : ਰਾਜਸਥਾਨ ਵਿੱਚ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਕਾਂਗਰਸ ਤੇ ਉਹਦੇ ਹਮਾਇਤੀ ਵਿਧਾਇਕਾਂ ਨੂੰ ਦਿੱਲੀ ਰੋਡ ਸਥਿਤ ਹੋਟਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਵਿਧਾਇਕ ਦਲ ਦੀ ਮੀਟਿੰਗ ਮਗਰੋਂ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਚਾਰ ਬੱਸਾਂ ’ਚ ਬਿਠਾ ਕੇ ਉਪਰੋਕਤ ਹੋਟਲ ਲਿਆਂਦਾ ਗਿਆ। ਮੀਟਿੰਗ ਵਿੱਚ ਕਾਂਗਰਸ ਦੇ ਵਿਧਾਇਕਾਂ ਤੋਂ ਇਲਾਵਾ ਆਜ਼ਾਦ ਵਿਧਾਇਕ, ਬੀਟੀਪੀ ਦੇ ਦੋ ਤੇ ਰਾਸ਼ਟਰੀ ਲੋਕ ਦਲ ਦਾ ਇਕ ਵਿਧਾਇਕ ਵੀ ਸ਼ਾਮਲ ਸੀ।