ਕਾਂਗਰਸ ਨੇ ਝੋਨੇ ਦੀ ਖਰੀਦ ਮੁਲਤਵੀ ਕਰਵਾਈ: ਸੁਖਬੀਰ

Sukhbir Singh Badal

ਚੰਡੀਗੜ੍ਹ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਝੋਨੇ ਦੀ ਖਰੀਦ ਲਈ ਸਮੇਂ ਸਿਰ ਲੋੜੀਂਦੇ ਪ੍ਰਬੰਧ ਕਰਨ ’ਚ ਆਪਣੀ ਨਾਕਾਮੀ ’ਤੇ ਪਰਦਾ ਪਾਉਣ ਲਈ ਝੋਨੇ ਦੀ ਖਰੀਦ 10 ਦਿਨਾਂ ਲਈ ਮੁਲਤਵੀ ਕਰਵਾਈ ਹੈ। ਅਕਾਲੀ ਦਲ ਦੇ ਪ੍ਰਧਾਨ ਝੋਨੇ ਦੀ ਭਰੀ ਟਰਾਲੀ ਲੈ ਕੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫਸੀਆਈ) ਦੇ ਦਫ਼ਤਰ ਪਹੁੰਚੇ ਅਤੇ ਉਥੇ ਅਧਿਕਾਰੀਆਂ ਕੋਲੋਂ ਝੋਨੇ ਵਿੱਚ ਨਮੀ ਦੀ ਮਾਤਰਾ ਚੈੱਕ ਕਰਵਾਈ। ਡਿਪਟੀ ਮੈਨੇਜਰ ਪੱਧਰ ਦੇ ਅਫ਼ਸਰ ਦੀ ਹਾਜ਼ਰੀ ਵਿੱਚ ਝੋਨੇ ’ਚ ਨਮੀ ਦੀ ਮਾਤਰਾ 12.9 ਫੀਸਦ ਪਾਈ ਗਈ, ਜਦਕਿ ਖਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਝੋਨੇ ਦੀ ਖਰੀਦ ਦਸ ਦਿਨ ਲਈ ਮੁਲਤਵੀ ਕਰਨ ਨਾਲ ਸੂਬੇ ਦਾ ਅਰਥਚਾਰਾ ਤਬਾਹੀ ਵੱਲ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅਗਾਊਂ ਯੋਜਨਾਬੰਦੀ ਕੀਤੀ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਵਾਢੀ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਇਲਾਵਾ ਝੋਨਾ ਮੰਡੀਆਂ ਵਿੱਚ ਪਹੁੰਚਣਾ ਸ਼ੁਰੂ ਹੋ ਗਿਆ ਹੈ ਪਰ ਹੁਣ ਅਚਨਚੇਤ ਖਰੀਦ ਪ੍ਰਕਿਰਿਆ ਮੁਲਤਵੀ ਕਰਨ ਨਾਲ ਨਾ ਸਿਰਫ ਕਿਸਾਨ ਖੱਜਲ-ਖੁਆਰ ਹੋਣਗੇ ਬਲਕਿ ਖਰਾਬ ਮੌਸਮ ਕਾਰਨ ਫ਼ਸਲ ਵੀ ਰੁਲ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਧਿਆਨ ’ਚ ਰੱਖਦਿਆਂ ਸੂਬਾ ਸਰਕਾਰ ਨੂੰ ਆਪਣੀਆਂ ਏਜੰਸੀਆਂ ਰਾਹੀਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾ ਕੇ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨ ਕੇਂਦਰ ਸਰਕਾਰ ਦੀ ਹਦਾਇਤ ਕਾਰਨ ਖਰੀਦ ਵਿੱਚ ਦੇਰੀ ਕਾਰਨ ਮੁਸ਼ਕਿਲਾਂ ਨਾ ਝੱਲਣ। ਸ੍ਰੀ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਮੰਗ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਬਣਾਉਣਗੇ ‘ਪੰਜਾਬ ਵਿਕਾਸ ਪਾਰਟੀ’!
Next articleਬੇਅਦਬੀ ਕਾਂਡ: ਰਾਜਵਿੰਦਰ ਸਿੰਘ ਬੈਂਸ ਨੂੰ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਲਾਇਆ