ਮਹਿਤਪੁਰ – (ਨੀਰਜ ਵਰਮਾ) ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਮੁੱਖ ਬੁਲਾਰੇ ਡਾ ਅਮਰਜੀਤ ਸਿੰਘ ਥਿੰਦ ਨੇ ਅੱਜ ਪਿਛਲੇ ਤਿੰਨ ਸਾਲਾਂ ਦੋਰਾਨ 17ਵੀ ਵਾਰ ਬਿਜਲੀ ਦਰਾਂ ਵਿੱਚ ਵਾਧਾ ਕਰਨ ਲਈ ਕਾਂਗਰਸ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਤੁਰੰਤ ਬਿਜਲੀ ਦਰਾਂ ਵਿੱਚ ਕਟੌਤੀ ਕਰੇ, ਉਹਨਾਂ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਸਾਲ ਅਪ੍ਰੈਲ ਤੋਂ ਬਿਜਲੀ ਦਰਾਂ ਵਿੱਚ ਵਾਧਾ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ ਉਹਨਾਂ ਕਿਹਾ ਕਿ ਇਸ ਨਾਲ ਆਮ ਆਦਮੀ ਉਤੇ ਵਾਧੂ ਬੋਝ ਪਵੇਗਾ ਜਿਸ ਦਾ ਕਾਂਗਰਸ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਮਗਰੋਂ ਬਿਜਲੀ ਦਰਾਂ ਵਿੱਚ ਕੀਤੇ 30 ਫੀਸਦੀ ਵਾਧੇ ਨੇ ਪਹਿਲਾਂ ਹੀ ਕਚੂਮਰ ਕੱਢ ਰੱਖਿਆ ਹੈ,
ਡਾ. ਥਿੰਦ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਅੰਦਰ ਹੋਈਆਂ ਚਾਰ ਜਿਮਨੀ ਚੋਣਾਂ ਮਗਰੋਂ ਲੋਕਾਂ ਨੂੰ ਆਪਣਾ ਅਸਲੀ ਰੰਗ ਵਿਖਾ ਦਿੱਤਾ ਹੈ, ਉਹਨਾਂ ਕਿਹਾ ਕਿ ਹੁਣ ਇਹ ਸਥਿਤੀ ਹੈ ਕਿ ਪੰਜਾਬ ਵਿੱਚ ਬਿਜਲੀ ਪੂਰੇ ਮੁਲਕ ਨਾਲੋਂ ਵੱਧ ਮਹਿੰਗੀ ਹੈ, ਉਹਨਾਂ ਕਿਹਾ ਕਿ ਆਮ ਜਨਤਾ ਨੂੰ ਬਿਜਲੀ ਦੇ ਵੱਡੇ ਵੱਡੇ ਬਿੱਲ ਭੇਜੇ ਜਾ ਰਹੇ ਹਨ, ਉਹਨਾਂ ਕਿਹਾ ਕਿ ਬਿਜਲੀ ਦੇ ਬਿੱਲਾਂ ਨੇ ਉਦਯੋਗ ਜਗਤ ਵਿਚ ਵੀ ਬਹੁਤ ਮਾੜਾ ਅਸਰ ਪਾਇਆ ਹੈ, ਇੰਡਸਟਰੀ ਸੈਕਟਰ ਵਿਚ ਬਿਜਲੀ ਮਹਿੰਗੀ ਹੋਣ ਕਰਕੇ ਪੰਜਾਬ ਅੰਦਰ ਕੋਈ ਨਿਵੇਸ਼ ਨਹੀ ਹੋ ਰਿਹਾ ਹੈ, ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਿਕ ਸੈਕਟਰ ਨੂੰ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਵਾਧਾ ਕੀਤਾ ਸੀ ਪਰ ਹੁਣ ਉਦਯੋਗਿਕ ਸੈਕਟਰ ਨੂੰ 8 ਰੁਪਏ ਪ੍ਰਤੀ ਯੂਨਿਟ ਤੋ ਵੀ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ ।