ਕਾਂਗਰਸ ਸਰਕਾਰ ਨੇ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ-ਪਾਬਲਾ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) –  ਕਿਸਾਨਾਂ ਸਮੇਤ ਹਰ ਵਰਗ ਅੱਜ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦਾ ਸ਼ਿਕਾਰ ਹੈ, ਕਿਉਂਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਪਾਬਲਾ ਨੇ ਪਿੰਡ ਨੰਦਾਚੌਰ ਵਿਖੇ ਅਕਾਲੀ ਵਰਕਰਾਂ ਦੀ ਕੀਤੀ ਗਈ ਮੀਟਿੰਗ ਉਪਰੰਤ ਸਾਂਝੇ ਕੀਤੇ।

ਉਨ•ਾਂ ਕਿਹਾ ਕਿ ਸਰਕਾਰ ਨੇ ਚੋਣ ਮੈਨੀਫੈਸਟੋ ਵਿਚ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਅੱਜ ਪਿੰਡ-ਪਿੰਡ ਵਿਚ ਲੋਕ ਕਾਂਗਰਸ ਵਿਰੁੱਧ ਧਰਨਾ ਲਗਾ ਕੇ ਵਿਰੋਧ ਕਰ ਰਹੇ ਹਨ। ਇਸ ਮੌਕੇ ਸੈਣੀ ਵਿਕਾਸ ਪੰਚ ਦੇ ਬੁਲਾਰੇ ਮਾਸਟਰ ਗੁਰਮੀਤ ਸਿੰਘ ਨੰਦਾਚੌਰ ਨੇ ਕਿਹਾ ਕਿ ਜੋ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਥੋੜ•ੇ ਜਿਹੇ ਕਾਰਜਕਾਲ ਦੌਰਾਨ ਕੀਤਾ ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਇਸ ਦੌਰਾਨ ਉਨ•ਾਂ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਅਮਰ ਸਿੰਘ ਬਬਲੂ, ਸਰਪੰਚ ਮਨਮਿੰਦਰ ਸਿੰਘ ਕੂੰਟਾਂ, ਕੁਲਵਿੰਦਰ ਸਿੰਘ ਵੀ ਸ਼ਾਮਿਲ ਸਨ।

Previous articleਵਜੀਫਾ ਘੋਟਾਲਾ ਵਿਦਿਆਰਥੀ ਵਿਰੋਧੀ ਨੀਤੀਆਂ ਦਾ ਸੂਚਕ : ਡੀ. ਟੀ.ਐਫ.
Next articleਵਿਰੋਧੀ ਧਿਰ ਸਰਕਾਰ ’ਤੇ ਵਰ੍ਹਨ ਲਈ ਤਿਆਰ