ਕਾਰਗਿਲ ਵਿਜੈ ਦਿਵਸ ’ਤੇ ਸ਼ਹੀਦਾਂ ਨੂੰ ਸਿਜਦਾ

ਸ੍ਰੀਨਗਰ (ਸਮਾਜ ਵੀਕਲੀ) : ਥਲ ਸੈਨਾ ਨੇ ਕਾਰਗਿਲ ਵਿਜੈ ਦਿਵਸ ਦੀ 21ਵੀਂ ਵਰ੍ਹੇਗੰਢ ਮੌਕੇ ਆਪਣੇ ਸ਼ਹੀਦ ਨਾਇਕਾਂ ਨੂੰ ਯਾਦ ਕੀਤਾ। ਸ੍ਰੀਨਗਰ ਆਧਾਰਿਤ ਰੱਖਿਆ ਤਰਜਮਾਨ ਕਰਨਲ ਰਾਜੇਸ਼ ਕਾਲੀਆ ਨੇ ਕਿਹਾ ਕਿ ਪੂਰਾ ਰਾਸ਼ਟਰ ਅੱਜ ਆਪਰੇਸ਼ਨ ਵਿਜੈ ਦੇ ਨਾਇਕਾਂ ਨੂੰ ਯਾਦ ਕਰ ਰਿਹਾ ਹੈ। ਲੇਹ ਆਧਾਰਿਤ ਫਾਇਰ ਐਂਡ ਫਿਊਰੀ ਕੋਰ ਦੇ ਜੀਓਸੀ ਲੈਫ਼ਟੀਨੈਂਟ ਜਨਰਲ ਹਰਿੰਦਰ ਸਿੰਘ ਨੇ ਦਰਾਸ ’ਚ ਕਾਰਗਿਲ ਜੰਗੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸੇ ਤਰ੍ਹਾਂ ਚਿਨਾਰ ਕੋਰ ਦੇ ਜੀਓਸੀ ਲੈਫ਼ਟੀਨੈਂਟ ਜਨਰਲ ਬੀ ਐੱਸ ਰਾਜੂ ਨੇ ਬਦਾਮੀ ਬਾਗ਼ ਛਾਉਣੀ ’ਚ ਜੰਗੀ ਯਾਦਗਾਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉਧਰ ਭਾਜਪਾ ਪ੍ਰਧਾਨ ਜੇ ਪੀ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਨੱਢਾ ਨੇ ਕਿਹਾ ਕਿ ਰਾਸ਼ਟਰ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੁਲਕ ਨੂੰ ਆਪਣੇ ਨਾਇਕਾਂ ’ਤੇ ਨਾਜ਼ ਹੈ ਜਿਨ੍ਹਾਂ ਕਾਰਗਿਲ ਦੀਆਂ ਚੋਟੀਆਂ ’ਤੇ ਦੁਸ਼ਮਣਾਂ ਦੇ ਛੱਕੇ ਛੁਡਾ ਦਿੱਤੇ ਸਨ।

Previous articleਫਾਰੂਕ ਅਬਦੁੱਲਾ ਵੱਲੋਂ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਮੁੜ ਬਹਾਲ ਕਰਨ ਦੀ ਮੰਗ
Next articleਭਾਜਪਾ ਵਿਧਾਇਕ ਨੇ ਸਪੀਕਰ ਜੋਸ਼ੀ ’ਤੇ ਨਿਸ਼ਾਨਾ ਸਾਧਿਆ