ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) ਸਮਾਜ ਵੀਕਲੀ: ਅੱਜ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਕਾਲ਼ੇ ਕਾਨੂੰਨ ਰੱਦ ਕਰਾਉਣ ਅਤੇ ਇਜ਼ਰਾਈਲੀ ਹਮਲਿਆਂ ਵਿਰੁੱਧ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕੀਤੀ ਗਈ ਸੂਬਾਈ ਕਨਵੈਨਸ਼ਨ ਵਿੱਚ ਮਹਿਤਪੁਰ ਤੋਂ ਭਾਰਤੀ ਕਮਿਊਨਿਸਟ ਪਾਰਟੀ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਪਾਰਟੀ ਦੇ ਆਗੂ ਕਾਮਰੇਡ ਸੰਦੀਪ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਆਪਣੀਆ ਫਾਸ਼ੀ ਹਮਲਿਆਂ ਨੂੰ ਬੰਦ ਕਰਕੇ ਫੋਰੀ ਤੋਰ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰੇ।
ਅਤੇ ਫ਼ਲਸਤੀਨੀ ਲੋਕਾਂ ਤੇ ਅਮਰੀਕਾ ਦੀ ਸ਼ਹਿ ਤੇ ਕੀਤੇ ਜਾ ਰਹੇ ਇਜ਼ਰਾਈਲੀ ਹਮਲੇ ਬੰਦ ਕਰੇ। ਉਹਨਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ 26 ਮਈ ਪਿੰਡਾਂ ਸ਼ਹਿਰਾਂ ਕਸਬਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਣ ਅਤੇ ਘਰਾਂ ਵਿੱਚ ਕਾਲੇ ਝੰਡੇ ਲਹਿਰਾਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ੲਿਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਬਿਲੇ, ਲਖਵਿੰਦਰ ਸਿੰਘ, ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ, ਨੌਜ਼ਵਾਨ ਆਗੂ ਮਨਦੀਪ ਸਿੱਧੂ, ਸੁੱਖਾ ਬਾਦਸ਼ਾਹ ਪੁਰ ਰਿੰਕੂ ਮਹਿਸਮਪੁਰ ਆਦਿ ਹਾਜ਼ਰ ਸਨ। ਜਾਰੀ ਕਰਤਾ ਕਾਮਰੇਡ ਸੰਦੀਪ ਅਰੋੜਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly