ਕਪੂਰਥਲਾ , ਸਮਾਜ ਵੀਕਲੀ (ਕੌੜਾ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਕਪੂਰਥਲਾ ਬਲਾਕ ਸੁਲਤਾਨਪੁਰ ਲੋਧੀ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈੱਸ ਦੇ ਨਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਚੱਲ ਰਹੀਆਂ ਸੰਘਰਸ਼ 6 ਮਹੀਨੇ ਤੋ ਉੱਪਰ ਹੋ ਗਿਆ ਹੈ ।ਉਨ੍ਹਾਂ ਕਿਹਾ ਕਿ ਦੇਸ਼ ਜੋ ਲੋਕ ਜਿਥੇ ਪਹਿਲਾਂ ਅੰਤ ਦੀ ਸਦੀ ਵਿੱਚ ਸੰਘਰਸ਼ ਦਾ ਪਿੜ ਮੁੱਕ ਕੇ ਸੜਕਾਂ ਤੇ ਰਹੇ ਉਥੇ ਹੁਣ ਅੰਤ ਦੀ ਪੈ ਰਹੀ ਗਰਮੀ ਵਿੱਚ ਕੇਂਦਰ ਸਰਕਾਰ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ।
ਉਨ੍ਹਾਂ ਕਿਹਾ ਕਿ ਸਾਨੂੰ ਸੰਘਰਸ਼ ਦੀ ਸੇੇਧ ਆਪਣੇ ਗੁਰੂਆਂ ਤੋਂ ਮਿਲੀ ਹੈ ।ਜਿਨ੍ਹਾਂ ਨੇ ਪੋਹ ਮਾਘ ਦੇ ਦਿਨਾਂ ਵਿੱਚ ਸੰਘਰਸ਼ ਕੀਤਾ ਤੇ ਜੂਨ ਮਹੀਨੇ ਵਿੱਚ ਤਪਦੀਆਂ ਦੇਗਾਂ ਵਿੱਚ ਬੈਠ ਕੇ ਜ਼ੁਲਮ ਦਾ ਮੁਕਾਬਲਾ ਸਬਰ ਨਾਲ ਕੀਤਾ ।ਜਾਰੀ ਬਿਆਨ ਵਿਚ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ 5 ਜੂਨ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਫੱਤੂਢੀਂਗਾ ਵਿਖੇ ਛਬੀਲ ਲਗਾ ਕੇ ਇਸ ਦਿਨ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ।ਇਸ ਦੇ ਨਾਲ ਹੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇਸ ਦਿਨ ਇਕੱਠ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ।ਇਸ ਮੌਕੇ ਬਲਾਕ ਜਨਰਲ ਸਕੱਤਰ ਡਾ ਸੁਖਦੇਵ ਸਿੰਘ ,ਮੀਤ ਪ੍ਰਧਾਨ ਤੇਜਵਿੰਦਰ ਸਿੰਘ ਬੂਲਪੁਰ, ਗੁਰਦੀਪ ਸਿੰਘ ,ਜ਼ਿਲ੍ਹਾ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਰੱਤੜਾ ‘ਹੁਕਮ ਸਿੰਘ ,ਨਿਰਮਲ ਸਿੰਘ ,ਸਵਰਨ ਸਿੰਘ ਆਦਿ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly