ਕਪੂਰਥਲਾ (ਸਮਾਜ ਵੀਕਲੀ) (ਕੌੜਾ)–ਜਾਤਾਂ-ਪਾਤਾਂ ਧਰਮਾਂ ਮਜ਼੍ਹਬਾਂ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਹਰ ਵਰਗ ਡਟ ਕੇ ਵਿਰੋਧ ਕਰੇ।ਇਹ ਸ਼ਬਦ ਸਮਾਜ ਸੇਵਕ ਅਤੇ ਖੇਡ ਪਰਮੋਟਰ ਜਨਾਬ ਮੁਸ਼ਤਾਕ ਮੁਹੰਮਦ ਨੇ ਆਖੇ। ਓਹਨਾ ਕਿਹਾ ਕਿ ਬੇਹੱਦ ਦੁਖੀ ਅਤੇ ਕਰਜ਼ੇ ਦੇ ਸਤਾਏ ਕਿਸਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਜਿਨ੍ਹਾਂ ਤੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਸਬਕ ਲੈਂਦਿਆਂ ਤੁਰੰਤ ਤਿੰਨ ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਮਨਜੀਤ ਸਿੰਘ ਭੰਡਾਲ ਨੂੰ, ਪੰਚ ਸਤਪਾਲ ਸੋਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਨੇਕਾਂ ਹੀ ਅਜਿਹੀਆਂ ਕਿਸਾਨ ਵਿਰੋਧੀ ਨੀਤੀਆਂ ਜਾਰੀ ਕੀਤੀਆਂ ਹਨ ਕੇ ਕਿਸਾਨ ਹਰ ਪੱਖ ਤੋਂ ਆਰਥਿਕ ਮੰਦਹਾਲੀ ਵੱਲ ਧੱਕਿਆ ਜਾ ਰਿਹਾ ਹੈ , ਜਿਸ ਨੂੰ ਜਿਉਂਦੇ ਜੀਅ ਆਪਣੀਆਂ ਅੱਖਾਂ ਸਾਹਮਣੇ ਆਪਣਾ ਬਾਗ਼-ਬਗੀਚਾ ਉੱਜੜਦਾ ਨਜ਼ਰ ਆ ਰਿਹਾ ਹੈ, ਜਿਸ ਕਰਕੇ ਉਹ ਮਜਬੂਰਨ ਖੁਦਕੁਸ਼ੀਆਂ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੋ ਰਹੀਆਂ ਮੌਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਜਿੰਮੇਵਾਰ ਹੈ ।
ਉਕਤ ਕਿਸਾਨਾਂ ਅਤੇ ਮਜ਼ਦੂਰਾਂ ਨੇ ਆਖਿਆ ਕੇ ਦੇਸ਼ ਦੇ ਅੰਨਦਾਤਾ ਨੂੰ ਪਰੇਸ਼ਾਨ ਕਰਨ ਅਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰਨ ਵਾਲੇ ਲੋਕਾਂ ਨੂੰ ਹਰਗਿਜ਼ ਮਾਫ਼ ਨਹੀਂ ਕੀਤਾ ਜਾ ਸਕਦਾ।ਓਹਨਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਜਿੰਨੀਆਂ ਵੀ ਨੀਤੀਆਂ ਬਣ ਰਹੀਆਂ ਹਨ ਜਾਂ ਲਾਗੂ ਹੋ ਰਹੀਆਂ ਹਨ ਓਹ ਸਰਮਾਏਦਾਰੀ ਜਮਾਤ ਦੇ ਇਸ਼ਾਰੇ ਉਤੇ ਹੀ ਹੋ ਰਹੀਆਂ ਹਨ ਜਿਨ੍ਹਾਂ ਦਾ ਬੁਰਾ ਅਸਰ ਸਮਾਜ ਦੇ ਹਰ ਵਰਗ ਨੂੰ ਸਹਿਣਾ ਪੈ ਰਿਹਾ ਹੈ , ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਹਰ ਫ਼ੈਸਲਾ ਇਤਿਹਾਸ ਦੇ ਕਾਲੇ ਪੰਨਿਆਂ ਉੱਤੇ ਲਿਖਿਆ ਜਾਵੇਗਾ ।