ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਹੋਣ ਵਾਲੀ ਅਹਿਮ ਬੈਠਕ ਰੱਦ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ 40 ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨਾਲ ਹੋਣ ਵਾਲੀ ਅਹਿਮ ਗੱਲਬਾਤ ਦੇ ਛੇਵੇਂ ਦੌਰ ਨੂੰ ਰੱਦ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੁਝ ਕਿਸਾਨ ਨੇਤਾਵਾਂ ਵਿਚ ਮੰਗਲਵਾਰ ਦੀ ਰਾਤ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ, “ਅੱਜ ਕਿਸਾਨ ਯੂਨੀਅਨ ਦੇ ਨੇਤਾਵਾਂ ਨਾਲ ਹੋਣ ਵਾਲੀ ਗੱਲਬਾਤ ਰੱਦ ਕਰ ਦਿੱਤੀ ਗਈ ਹੈ।” ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਵਿੱਚ ਮਹੱਤਵਪੂਰਨ ਸੋਧਾਂ ਬਾਰੇ ਲਿਖਤੀ ਪ੍ਰਸਤਾਵ ਕਿਸਾਨ ਯੂਨੀਅਨ ਨੂੰ ਭੇਜਣ ਦੀ ਰਸਮੀ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

Previous articleਪਾਰਥਿਵ ਪਟੇਲ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲਿਆ
Next articleਕਰੋਨਾ ਪੀੜਤਾਂ ਦੇ ਘਰਾਂ ਬਾਹਰ ਨਹੀਂ ਲੱਗਣਗੇ ਪੋਸਟਰ: ਸੁਪਰੀਮ ਕੋਰਟ