ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਸ਼ੁਰੂ

ਨਵੀਂ ਦਿੱਲੀ (ਸਮਾਜ ਵੀਕਲੀ) : ਇਥੇ ਵਿਗਿਆਨ ਭਵਨ ਵਿੱਚ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਸ਼ੁਰੂ ਹੋ ਗਈ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਜ਼ਿੱਦ ਹਨ ਤੇ ਸਰਕਾਰ ਇਸ ਬਾਰੇ ਉਨ੍ਹਾਂ ਨੂੰ ਪੱਲਾ ਨਹੀਂ ਫੜਾ ਰਹੀ। ਕਿਸਾਨਾਂ ਨੇ ਸਪਸ਼ਟ ਕੀਤਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਕੁੱਝ ਵੀ ਪ੍ਰਵਾਨ ਨਹੀਂ। ਮੀਟਿੰਗ ਵਿੱਚ ਕਈ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਤੋਂ ਇਲਾਵਾ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੀਟਿੰਗ ਵਿੱਚ ਸ਼ਾਮਲ ਹਨ।

Previous articleਕਿਸਾਨ ਅੰਦੋਲਨ – ਇਤਿਹਾਸ ਸਿਰਜਣ ਜਾ ਰਿਹੈ
Next articleShah-Amarinder meet on farmers’ issue