ਕਿਸਾਨਾਂ ਦੀ ਪਹਿਲੀ ਫਰਵਰੀ ਨੂੰ ਸੰਸਦ ਵੱਲ ਮਾਰਚ ਦੀ ਯੋਜਨਾ ਰੱਦ

ਨਵੀਂ ਦਿੱਲੀ (ਸਮਾਜ ਵੀਕਲੀ) : ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮੱਦੇਨਜ਼ਰ ਕਿਸਾਨ ਯੂਨੀਅਨਾਂ ਵੱਲੋਂ ਪਹਿਲੀ ਫਰਵਰੀ ਨੂੰ ਬੱਜਟ ਸੈਸ਼ਨ ਮੌਕੇ ਸੰਸਦ ਵੱਲ ਮਾਰਚ ਕਰਨ ਦੀ ਯੋਜਨਾ ਅੱਜ ਰੱਦ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ 30 ਜਨਵਰੀ ਨੂੰ ਦੇਸ਼ ਭਰ ਵਿੱਚ ਪਬਲਿਕ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ ਜਾਵੇਗੀ। ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ’ਤੇ ਸਵਰਾਜ ਇੰਡੀਆ ਅਤੇ ਮੋਰਚੇ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ, ‘‘ਸਾਨੂੰ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ’ਤੇ ਅਫਸੋਸ ਹੈ ਅਤੇ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹਾਂ।’’

 

Previous articleਅਭੈ ਚੌਟਾਲਾ ਵੱਲੋਂ ਵਿਧਾਇਕੀ ਤੋਂ ਅਸਤੀਫ਼ਾ
Next articleਬਹਿਬਲ ਗੋਲੀ ਕਾਂਡ ਸੰਘਰਸ਼ ’ਚ ਵੀ ਘੁਸਪੈਠ ਕਰਨਾ ਚਾਹੁੰਦਾ ਸੀ ਦੀਪ ਸਿੱਧੂ