ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਿਆ ਜਾਵੇ: ਪਵਾਰ

ਮੁੰਬਈ (ਸਮਾਜ ਵੀਕਲੀ) : ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਜਾਰੀ ਅੰਦੋਲਨ ਦਰਮਿਆਨ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦਾ ਬਹੁਤਾ ਇਮਤਿਹਾਨ ਨਾ ਲਏ। ਸਾਬਕਾ ਕੇਂਦਰੀ ਖੇਤੀ ਮੰਤਰੀ ਨੇ ਕਿਹਾ ਕਿ ਜੇ ਸਰਕਾਰ ਨੇ ਸਮਾਂ ਰਹਿੰਦਿਆਂ ਕਿਸਾਨਾਂ ਦੀਆਂ ਮੰਗਾਂ ਬਾਰੇ ਕੋਈ ਫੈਸਲਾ ਨਾ ਲਿਆ ਤਾਂ ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਕਿਸਾਨ ਅੰਦੋਲਨ ਨੂੰ ਦੇਸ਼ ਦੇ ਹੋਰਨਾਂ ਹਿੱਸਿਆਂ ’ਚ ਫੈਲਣ ਵਿੱਚ ਦੇਰ ਨਹੀਂ ਲੱਗੇਗੀ। ਇਸ ਦੌਰਾਨ ਪਵਾਰ ਨੇ ਮੀਡੀਆ ਦੇ ਇਕ ਹਿੱਸੇ ’ਚ ਆਈਆਂ ਇਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਂਝੇ ਪ੍ਰਗਤੀਸ਼ੀਲ ਗੱਠਜੋੜ (ਯੂਪੀੲੇ) ਦਾ ਚੇਅਰਮੈਨ ਬਣਾਇਆ ਜਾ ਰਿਹੈ। ਪਵਾਰ ਨੇ ਕਿਹਾ, ‘ਇਹ ਝੂਠੀਆਂ ਖ਼ਬਰਾਂ ਹਨ। ਅਜਿਹੀਆਂ ਖ਼ਬਰਾਂ ਨਾ ਚਲਾਈਆਂ ਜਾਣ।’

Previous articleਭਾਰਤ ਜਲਵਾਯੂ ਤਬਦੀਲੀ ਲਈ ਜ਼ਿੰਮੇਵਾਰ ਨਹੀਂ: ਜਾਵੜੇਕਰ
Next articleਕਿਸਾਨਾਂ ਨੂੰ ਅਣਗੌਲਿਆਂ ਕਰ ਰਹੀ ਹੈ ਭਾਜਪਾ ਸਰਕਾਰ: ਅਖਿਲੇਸ਼