ਅੱਪਰਾ (ਸਮਾਜ ਵੀਕਲੀ)- ਕੇਂਦਰ ਦੀ ਭਾਜਪਾ ਤੇ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਦਾ ਅਕਾਲੀ ਦਲ ਪੂਰੀ ਤਰਾਂ ਨਾਲ ਸਮਰਥਨ ਕਰੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੁਲਵੀਰ ਸਿੰਘ ਲੱਲੀਆਂ ਸੀਨੀਅਰ ਅਕਾਲੀ ਆਗੂ ਹਲਕਾ ਫਿਲੌਰ ਨੇ ਕਿਹਾ ਕਿ ਖੇਤੀ ਐਰਡੀਨੈਂਸਾ ਦੇ ਖਿਲਾਫ਼ ਉਹ ਕਿਸਾਨਾਂ ਨਾਲ ਚੱਟਾਨ ਵਾਂਗ ਖੜੇ ਹਨ। ਕੁਲਵੀਰ ਲੱਲੀਆਂ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਵਿਰੋਧ ‘ਚ ਵੋਟ ਪਾ ਕੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਅਹੁਦੇ ਤੋਂ ਅਸਤੀਫਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਕਿਸਾਨਾਂ ਦੇ ਹਿੱਤਾ ਲਈ ਲੜਨ ਵਾਲੀ ਪਾਰਟੀ ਹੈ। ਉਨਾਂ ਅੱਗੇ ਕਿਹਾ ਕਿ ਉਹ ਇਸ ਕਿਸਾਨ ਵਿਰੋਧੀ ਬਿੱਲਾਂ ਦਾ ਪੂਰੀ ਤਰਾਂ ਵਿਰੋਧ ਕਰਦੇ ਹਨ ਤੇ ਪਾਰਟੀ ਦੀ ਅਗਲੀ ਰਣਨੀਤੀ ਅਨੁਸਾਰ ਇਸ ਦਾ ਵੋਰਧ ਜਾਰੀ ਰਹੇਗਾ।