ਕਿਸਾਨਾਂ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਾਫ਼ਲਾ ਘੇਰਿਆ

ਨਰੇਂਦਰ ਸਿੰਘ ਤੋਮਰ

ਸ਼ਿਓਪੁਰ (ਮੱਧ ਪ੍ਰਦੇਸ਼) ,ਸਮਾਜ ਵੀਕਲੀ: ਮੱਧ ਪ੍ਰਦੇਸ਼ ਦੇ ਸ਼ਿਓਪੁਰ ’ਚ ਅੱਜ ਕਿਸਾਨਾਂ ਦੇ ਇੱਕ ਗਰੁੱਪ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮੁੱਦੇ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਾਫ਼ਲਾ ਘੇਰ ਲਿਆ।

ਅਧਿਕਾਰੀਆਂ ਨੇ ਦੱਸਿਆ ਕਿ ਉਹ ਜ਼ਿਲ੍ਹਾ ਹਸਪਤਾਲ ਜਾ ਰਹੇ ਸਨ ਜਦੋਂ ਦਰਜਨਾਂ ਕਿਸਾਨਾਂ ਨੇ ਉਨ੍ਹਾਂ ਦਾ ਵਾਹਨ ਰੋਕ ਲਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤੋਮਰ ਨੇ ਕਾਰ ’ਚ ਬੈਠਿਆਂ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮਗਰੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਕਿਸਾਨਾਂ ਨੂੰ ਹਟਾਇਆ ਤੇ ਖੇਤੀ ਮੰਤਰੀ ਦਾ ਕਾਫਲਾ ਅੱਗੇ ਰਵਾਨਾ ਕੀਤਾ। ਮੁਜ਼ਾਹਰਾਕਾਰੀਆਂ ’ਚੋਂ ਇੱਕ ਅਨਿਲ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਖੇਤੀ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇ ਪਰ ਪ੍ਰਸ਼ਾਸਨ ਨੇ ਇਨਕਾਰ ਕਰ ਦਿੱਤਾ।

ਇਸ ਮਗਰੋਂ ਖੇਤੀਬਾੜੀ ਮੰਤਰੀ ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ’ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਅਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਦਾਅਵਾ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣਿਆਂ ਤੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਪਹੁੰਚਾਉਣਾ ਚਾਹੁੰਦੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੰਬਈ ਵਿੱਚ ਪੈਟਰੋਲ ਦਾ ਮੁੱਲ 99 ਰੁਪਏ ਤੋਂ ਪਾਰ
Next articleਦੇਸ਼ ਦੇ ਭਵਿੱਖ ਲਈ ‘ਮੋਦੀ ਸਿਸਟਮ’ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ: ਰਾਹੁਲ