ਕਿਸਾਨਾਂ ਨੇ ਟਰਾਂਸਕੋ ਮੁਲਾਜ਼ਮਾਂ ਕੋਲੋਂ ਡੰਡ ਬੈਠਕਾਂ ਕਢਵਾਈਆਂ

ਕਰਤਾਰਪੁਰ (ਸਮਾਜਵੀਕਲੀ) :  ਝੋਨੇ ਦੀ ਲਵਾਈ ਲਈ ਬਿਜਲੀ ਦੀ ਅੱਠ ਘੰਟੇ ਸਪਲਾਈ ਨਾ ਮਿਲਣ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਅੱਜ ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ 220 ਕੇਵੀ ਸਬ-ਸਟੇਸ਼ਨ ਕਰਤਾਰਪੁਰ ਵਿੱਚ ਹੰਗਾਮਾ ਕਰ ਦਿੱਤਾ।

ਇਸ ਦੌਰਾਨ ਕਿਸਾਨਾਂ ਵੱਲੋਂ ਸਬ-ਸਟੇਸ਼ਨ ਦੇ ਦੋ ਮੁਲਾਜ਼ਮਾਂ ਨੂੰ ਕਥਿਤ ਭੱਦੀ ਸ਼ਬਦਾਵਲੀ ਬੋਲੀ ਗਈ ਅਤੇ ਉਨ੍ਹਾਂ ਦੀਆਂ ਡੰਡ ਬੈਠਕਾਂ ਕਢਵਾਈਆਂ ਗਈਆਂ। ਕਿਸਾਨਾਂ ਵੱਲੋਂ ਇਸ ਦੀ ਇੱਕ ਵੀਡੀਓ ਵੀ ਬਣਾ ਕੇ ਜਾਰੀ ਕੀਤੀ ਗਈ ਹੈ। ਇਸ ਸਬੰਧੀ ਗਰਿੱਡ ਸਬ-ਸਟੇਸ਼ਨ ਐਂਪਲਾਈਜ਼ ਯੂਨੀਅਨ ਪੰਜਾਬ ਪਾਵਰਕੌਮ ਅਤੇ ਟਰਾਂਸਕੋ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਕੋਲੋਂ ਮੰਗ ਕੀਤੀ ਹੈ ਕਿ ਸਬ-ਸਟੇਸ਼ਨ ’ਤੇ ਮੁਲਾਜ਼ਮਾਂ ਨਾਲ ਭੱਦੀ ਸ਼ਬਦਾਵਲੀ ਬੋਲਣ, ਮਾੜਾ ਸਲੂਕ ਕਰਨ ਅਤੇ ਵੀਡੀਓ ਬਣਾ ਕੇ ਜਾਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ  ਤੇ 30 ਅਣਪਛਾਤਿਆਂ ਖ਼ਿਲਾਫ਼ ਧਾਰਾ  188, 341, 353, 186, 149 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕੇਸ ਦਰਜ ਕੀਤਾ ਹੈ।

Previous articleਤਾਲਾਬੰਦੀ: ਨੌਕਰੀ ਤੋਂ ਕੱਢਣ ਉਤੇ ਨੌਜਵਾਨ ਨੇ ਨਹਿਰ ’ਚ ਛਾਲ ਮਾਰੀ
Next articleਰੂਰਲ ਫਾਰਮੇਸੀ ਅਫ਼ਸਰਾਂ ਦਾ ਸੰਘਰਸ਼ ਜਾਰੀ