ਕਾਨੂੰਨ ਰੱਦ ਨਾ ਹੋਏ ਤਾਂ 26 ਦਾ ਟਰੈਕਟਰ ਮਾਰਚ ਕੇਂਦਰ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗਾ-ਕਿਸਾਨ ਆਗੂ
ਕਪੂਰਥਲਾ (ਸਮਾਜ ਵੀਕਲੀ) (ਕੌੜਾ )-ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਵਿਖੇ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸੈਂਕੜਿਆਂ ਦੀ ਤਦਾਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਕਿਸਾਨਾਂ ਵੱਲੋਂ ਸੁਲਤਾਨਪੁਰ ਲੋਧੀ ਸ਼ਹਿਰ ‘ਚ ਟਰੈਕਟਰਾਂ ਅਤੇ ਕਾਰਾਂ ਤੇ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਸਰਕਾਰ ਖਿਲਾਫ਼ ਨਾਰੇਬਾਜੀ ਕੀਤੀ ਗਈ।
ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋਇਆ ਇਹ ਟਰੈਕਟਰ ਕਾਰ ਮਾਰਚ ਵਾਇਆ ਪਾਜੀਆਂ , ਡਡਵਿੰਡੀ, ਖੈੜਾ ਦੋਨਾਂ ਦਾਣਾ ਮੰਡੀ ਆਦਿ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਸੰਬੰਧੀ ਜਾਗਰੂਕ ਕਰਦਿਆਂ ਹੋਇਆ ਕਪੂਰਥਲਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਸੰਪੰਨ ਹੋਇਆ । ਦੇਵ ਸੁਨੇਹਾ, ਹਰਸਿਮਰਨ ਸਿੰਘ ਜੱਜ ,ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਸੁਖਜਿੰਦਰ ਸਿੰਘ ਲੋਧੀਵਾਲ,ਤਜਿੰਦਰ ਸਿੰਘ ਲੋਧੀਵਾਲ, ਦਵਿੰਦਰ ਸਿੰਘ ਢਿੱਲੋਂ ਸੁਲਤਾਨਪੁਰ ਲੋਧੀ, ਆਦਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨੀ ਧੰਦਾ ਪਹਿਲਾਂ ਹੀ ਘਾਟੇ ਵਿਚ ਚੱਲ ਰਿਹਾ ਹੈ ਤੇ ਉੱਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਿਸਾਨੀ ਨੂੰ ਬਿਲਕੁਲ ਖ਼ਤਮ ਕਰ ਦੇਣਗੇ। ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਪੂਰੇ ਮੁੱੱਲਖ ਵਿਚ ਲੋਕਾਂ ਦੇ ਮਨਾਂ ਵਿਚ ਮੋਦੀ ਸਰਕਾਰ ਪ੍ਰਤੀ ਗੁੱਸਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪੈਣਗੇ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਮਾਰੂ ਕਾਲੇ ਬਿੱਲ ਪਾਸ ਕੀਤੇ ਹਨ ਤੇ ਅਸੀਂ ਇਨ੍ਹਾਂ ਦੇ ਵਿਰੋਧ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਚਿਰ ਕੇਂਦਰ ਸਰਕਾਰ ਬਿੱਲ ਵਾਪਿਸ ਨਹੀਂ ਲੈਦੀ, ਉਨ੍ਹਾਂ ਚਿਰ ਕਿਸਾਨ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਕਿਸਾਨਾਂ ਨੇ ਕਿਹਾ ਕਿ ਇਹ 26 ਜਨਵਰੀ ਦੇ ਟਰੈਕਟਰ ਮਾਰਚ ਦਾ ਸਿਰਫ਼ ਇਕ ਟ੍ਰੇਲਰ ਹੈ ਜੇਕਰ ਕਾਨੂੰਨ ਰੱਦ ਨਾ ਹੋਏ ਤਾਂ ਦਿੱਲੀ ਵਿਖੇ ਕੱਢਿਆ ਜਾਣ ਵਾਲਾ ਟਰੈਕਟਰ ਮਾਰਚ ਕੇਂਦਰ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗਾ । ਇਸ ਕਿਸਾਨ ਮਾਰਚ ਨੂੰ ਸਫਲ ਬਣਾਉਣ ਵਿੱਚ ਗੁਰਲੀਨ ਸਿੰਘ ਸੁਲਤਾਨਪੁਰ ਲੋਧ,ਸੁਖਦੀਪ ਸਿੰਘ ਬਿਹਾਰੀਪੁਰ ,ਗੁਰਜੀਤ ਸਿੰਘ ਮੁਰਾਦਪੁਰ,ਯਾਦ ਮੱਲ੍ਹੀ, ਨੌਜਵਾਨ ਸਭਾ ਬਰਿੰਦਪੁਰ, ਆਦਿ ਨੇ ਅਹਿਮ ਭੂਮਿਕਾ ਨਿਭਾਈ।