ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਭਵਾਨੀਗੜ੍ਹ/ਭਾਦਸੋਂ (ਸਮਾਜਵੀਕਲੀ): ਕੈਪਟਨ ਸਰਕਾਰ ਵੱਲੋਂ ਪੰਜਾਬ ਅੰਦਰ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੇ ਬਿੱਲ ਲਾਉਣ ਦੀ ਤਜਵੀਜ਼ ਖ਼ਿਲਾਫ਼ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ ) ਨੇ ਪਾਵਰਕੌਮ ਦੇ ਦਫਤਰ ਅੱਗੇ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਰਣਧੀਰ ਸਿੰਘ ਭੱਟੀਵਾਲ, ਨਛੱਤਰ ਸਿੰਘ ਝਨੇੜੀ ਅਤੇ ਜਰਨੈਲ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਕਰੋਨਾਵਾਇਰਸ ਦੇ ਸੰਕਟ ਦੌਰਾਨ ਹੀ ਪੰਜਾਬ ਦੀ ਕੈਪਟਨ ਸਰਕਾਰ ਖੇਤੀਬਾੜੀ ਨਾਲ ਸਬੰਧਤ ਮੋਟਰਾਂ ’ਤੇ ਬਿੱਲ ਲਾਗੂ ਕਰਨ ਦੀ ਤਜਵੀਜ਼ ਲਿਆਕੇ ਕਰਜ਼ੇ ਹੇਠ ਦੱਬੀ ਹੋਈ ਕਿਸਾਨੀ ਨੂੰ ਬਰਬਾਦ ਕਰਨ ਵਾਲਾ ਕਦਮ ਉਠਾ ਰਹੀ ਹੈ।

Previous articleਅਨੰਤਨਾਗ ’ਚ 7 ​​ਘੰਟੇ ਚੱਲਿਆ ਮੁਕਾਬਲਾ, ਅਤਿਵਾਦੀ ਫ਼ਰਾਰ
Next articleਤਿੰਨ ਵਿਅਕਤੀਆਂ ਨੇ ਸਕੂਲੀ ਵਿਦਿਆਰਥਣ ਵਰਗਲਾਈ