ਪੰਜਾਬ ਅੰਦਰ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਹਿੰਮਤਪੁਰਾ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹਿੰਮਤਪੁਰਾ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜਨ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸ਼ਨ ਸਿੰਘ ਹਿੰਮਤਪੁਰਾ, ਕਿਸਾਨ ਆਗੂ ਜੰਗੀਰ ਸਿੰਘ, ਨੌਜਵਾਨ ਆਗੂ ਗੁਰਮਖ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਹੋਇਆਂ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾਂ ’ਤੇ 1990 ਕਰੋੜ ਰੁਪਏ ਦਾ ਵਾਧੂ ਬੋਝ ਪਾ ਦਿੱਤਾ ਗਿਆ ਹੈ ਅਤੇ 1300 ਕਰੋੜ ਰੁਪਏ ਦਾ ਹੋਰ ਬੋਝ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜ ਸੌ ਕਰੋੜ ਰੁਪਏ ਦਾ ਹਰੇਕ ਸਾਲ ਵਾਧਾ ਇਸ ਤੋਂ ਵੱਖਰਾ ਹੈ। ਇਸ ਤੋਂ ਬਿਨਾਂ ਬਿਜਲੀ ਦੇ ਬਿੱਲਾਂ ਵਿੱਚ ਕਈ ਤਰ੍ਹਾਂ ਦੇ ਵਾਧੂ ਚਾਰਜ ਪਹਿਲਾਂ ਹੀ ਲੱਗੇ ਹੋਏ ਹਨ। ਇਨ੍ਹਾ ਆਗੂਆਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਦੇ ਇਸ਼ਾਰੇ ’ਤੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ।
INDIA ਕਿਸਾਨਾਂ-ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ