ਨਵੀਂ ਦਿੱਲੀ (ਸਮਾਜ ਵੀਕਲੀ) : ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਅੰਦੋਲਨ ਤੇਜ਼ ਕਰਦਿਆਂ ਅੱਜ ਐਲਾਨ ਕੀਤਾ ਹੈ ਕਿ ਦੇਸ਼ ਵਿੱਚ 18 ਫਰਵਰੀ ਨੂੰ ਚਾਰ ਘੰਟੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ ਅਤੇ 12 ਫਰਵਰੀ ਤੋਂ ਰਾਜਸਥਾਨ ਦੇ ਟੌਲ ਪਲਾਜ਼ਿਆਂ ਨੂੰ ਆਮ ਲੋਕਾਂ ਲਈ ਫੀਸ ਮੁਕਤ ਕਰ ਦਿੱਤਾ ਜਾਵੇਗਾ। ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਭਰ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ‘ਰੇਲ ਰੋਕੋ’ ਅੰਦੋਲਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਕਿਸਾਨ ਮੋਰਚੇ ਵੱਲੋਂ ਤਿੰਨ ਘੰਟੇ ਦਾ ‘ਚੱਕਾਜਾਮ’ ਕੀਤਾ ਗਿਆ ਸੀ। ਉਧਰ ਸਰਕਾਰ ਕਹਿ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ। ਉਹ ਕਿਤੇ ਵੀ ਜਾ ਕੇ ਆਪਣੀ ਫ਼ਸਲ ਵੇਚ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ’ਚ ਵਾਧਾ ਹੋਵੇਗਾ।
HOME ਕਿਸਾਨਾਂ ਵੱਲੋਂ ‘ਰੇਲ ਰੋਕੋ’ ਅੰਦੋਲਨ 18 ਨੂੰ, ਰਾਜਸਥਾਨ ਦੇ ਟੌਲ ਪਲਾਜ਼ੇ 12...