ਨਵੀਂ ਦਿੱਲੀ (ਸਮਾਜ ਵੀਕਲੀ) ਦਿੱਲੀ ਦੀ: ਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਲੋਹੜੀ ਮੌਕੇ ਆਪਣੇ ਵਿਰੋਧ ਸਥਾਨਾਂ ’ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਉਹ ਅੱਜ ਸ਼ਾਮ ਸਾਰੇ ਪ੍ਰਦਰਸ਼ਨ ਸਥਾਨਾਂ ’ਤੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਉਣਗੇ।
40 ਅੰਦੋਲਨਕਾਰੀ ਸੰਗਠਨਾਂ ਦੀ ਸਾਂਝੀ ਜਥੇਬੰਦੀ ‘ਸੰਯੁਕਤ ਕਿਸਾਨ ਮੋਰਚਾ’ ਵੀ ਅੱਜ ਮੀਟਿੰਗ ਕਰਕੇ ਅਗਲੀ ਰਣਨੀਤੀ ’ਤੇ ਵਿਚਾਰ ਕਰੇਗਾ ।ਕਿਸਾਨ ਜੱਥੇਬੰਦੀਆਂ ਨੇ ਕੱਲ੍ਹ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਅਤੇ ਦੋਸ਼ ਲਾਇਆ ਕਿ ਇਹ ‘ਸਰਕਾਰ ਪੱਖੀ’ ਕਮੇਟੀ ਹੈ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਨਹੀਂ ਕਰਦੇ।