ਕਿਸਾਨ ਅੰਦੋਲਨ ਨੂੰ ਲੈ ਕੇ ਠੱਟਾ ਟਿੱਬਾ ਇਲਾਕੇ ਦੇ ਕਿਸਾਨਾਂ ਦੀ ਵਿਸ਼ਾਲ ਮੀਟਿੰਗ

11 ਦਸੰਬਰ ਨੂੰ ਇਲਾਕੇ ਵਿੱਚੋਂ ਕਿਸਾਨਾਂ ਦੇ ਜਥੇ ਦਿੱਲੀ ਨੂੰ ਹੋਣਗੇ ਰਵਾਨਾ

ਭਾਰਤ ਬੰਦ ਮੌਕੇ ਡੀ ਸੀ ਚੌਂਕ ਕਪੂਰਥਲਾ ਵਿਖੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ

ਹੁਸੈਨਪੁਰ (ਸਮਾਜ ਵੀਕਲੀ) ( ਕੌੜਾ ) –ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤੀ ਦੇਣ ਲਈ ਠੱਟਾ ਟਿੱਬਾ (ਬਾਹਰਾ) ਇਲਾਕੇ ਦੇ ਕਿਸਾਨਾਂ ਦੀ ਵਿਸ਼ਾਲ ਮੀਟਿੰਗ ਗੁਰਦੁਆਰਾ ਤਪ ਅਸਥਾਨ ਸਮਾਧ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਹੋਈ। ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਆਏ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ

ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਦੂਲੋਵਾਲ, ਗੁਰਦਿਆਲ ਸਿੰਘ ਪੁਰਾਣਾ ਠੱਟਾ, ਅਜਮੇਰ ਸਿੰਘ ਟੋਡਰਵਾਲ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਠੱਟਾ ਟਿੱਬਾ ਇਲਾਕੇ ਤੋਂ ਕਿਸਾਨਾਂ ਦੇ ਵੱਡੇ ਜਥੇ ਜਲਦ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ। ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਹੁਣ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜੀ ਜਾ ਰਹੀ ਹੈ।

ਉਨ੍ਹਾਂ ਨੇ ਇਲਾਕੇ ਦੇ ਸਮੁੱਚੇ ਕਿਸਾਨਾਂ ਨੂੰ ਸੰਘਰਸ਼ ਵਿੱਚ ਕੁੱਦਣ ਦੀ ਅਪੀਲ ਕੀਤੀ। ਕਿਸਾਨ ਆਗੂ ਪੁਸ਼ਪਿੰਦਰ ਸਿੰਘ ਨਸੀਰਪੁਰ, ਸੂਰਤ ਸਿੰਘ ਅਮਰਕੋਟ ਅਤੇ ਗੁਰਨਾਮ ਸਿੰਘ ਟੋਡਰਵਾਲ ਨੇ ਦੱਸਿਆ ਕਿ ਠੱਟਾ ਟਿੱਬਾ ਇਲਾਕੇ ਵਿੱਚੋਂ ਕਿਸਾਨਾਂ ਦੇ ਜਥੇ ਵਲੋਂ 8 ਦਸੰਬਰ ਨੂੰ ਭਾਰਤ ਬੰਦ ਮੌਕੇ ਡੀ ਸੀ ਚੌਂਕ ਕਪੂਰਥਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਮੀਟਿੰਗ ਮੌਕੇ ਪ੍ਰੋ ਬਲਜੀਤ ਸਿੰਘ ਸਰਪੰਚ ਟਿੱਬਾ, ਮਲਕੀਤ ਸਿੰਘ ਸਰਪੰਚ ਠੱਟਾ ਪੁਰਾਣਾ, ਬਖਸ਼ੀਸ਼ ਸਿੰਘ ਪ੍ਰਧਾਨ ਸਹਿਕਾਰੀ ਸਭਾ ਠੱਟਾ, ਹਰਨੇਕ ਸਿੰਘ ਸੋਨੂੰ ਟਿੱਬਾ, ਕੁਲਵੰਤ ਸਿੰਘ ਸੂਲਾ, ਦਿਲਬਾਗ ਸਿੰਘ ਨਸੀਰਪੁਰ, ਮਾਸਟਰ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਮੰਗੂਪੁਰ, ਤੇਜਿੰਦਰਪਾਲ ਸਿੰਘ ਮੱਟਾ,ਨਛੱਤਰ ਸਿੰਘ, ਕਰਮਜੀਤ ਸਿੰਘ ਚੇਲਾ, ਲਾਲ

Previous articleਪੰਜਾਬ
Next articleਖੇਤੀ ਕਾਨੂੰਨਾਂ ਖ਼ਿਲਾਫ਼ ‘ਭਾਰਤ ਬੰਦ’ ਅੱਜ