ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ/ਯਾਦਵਿੰਦਰ ਸੰਧੂ ) ਦਿੱਲੀ ਚ ਸਿੰਘੂ ਬਾਰਡਰ ਤੇ ਕੇਂਦਰ ਸਰਕਾਰ ਖਿਲਾਫ ਪਿਛਲੇ 20 ਦਿਨਾਂ ਤੋਂ ਧਰਨਾ ਦੇ ਰਹੇ ਵੱਡੀ ਗਿਣਤੀ ਚ ਕਿਸਾਨਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ (ਪਹਿਲੀ ਪਾਤਸ਼ਾਹੀ ) ਸੁਲਤਾਨਪੁਰ ਲੋਧੀ ਵਲੋਂ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦੀ ਦੇਖਰੇਖ ਹੇਠ ਰਜਾਈਆਂ , ਗੱਦੇ ਤੇ ਗਰਮ ਕੰਬਲਾਂ ਦੇ ਦੋ ਟਰੱਕ ਹੋਰ ਰਵਾਨਾ ਕੀਤੇ ਗਏ । ਇਸ ਸਮੇ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਇਸਤੋਂ ਪਹਿਲਾਂ ਵੀ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਕਿਸਾਨ ਅੰਦੋਲਨ ਚ ਲੋੜ ਵਾਲੀਆਂ ਵਸਤਾਂ ਭੇਜੀਆਂ ਸਨ ।
ਉਨ੍ਹਾਂ ਦੱਸਿਆ ਕਿ ਹੁਣ ਤੱਕ 700 ਕੰਬਲ , 600 ਗੱਦਾ ਤੇ 400 ਰਜਾਈ ਗੁਰਦੁਆਰਾ ਬੇਰ ਸਾਹਿਬ ਤੋਂ ਭੇਜੀ ਗਈ ਹੈ । ਇਸ ਸਮੇ ਟਰੱਕ ਰਵਾਨਾ ਕਰਨ ਤੋਂ ਪਹਿਲਾਂ ਕਿਸਾਨਾਂ ਦੀ ਚੜ੍ਹਦੀਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਉਪਰੰਤ ਬੋਲੇ ਸੌ ਨਿਹਾਲ – ਸਤਿ ਸ੍ਰੀ ਅਕਾਲ ਦੇ ਜੈਕਾਰੇ ਗੂੰਜਾਉਦੇ ਹੋਏ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਿੰਦਾ ਕੀਤੀ । ਇਸ ਸਮੇ ਗੁ: ਬੇਰ ਸਾਹਿਬ ਦੇ ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਭੁਪਿੰਦਰ ਸਿੰਘ ਆਰ ਕੇ , ਅਮਨਪ੍ਰੀਤ ਸਿੰਘ ਬੂਲੇ , ਸਟੋਰ ਕੀਪਰ ਦਿਲਬਾਗ ਸਿੰਘ , ਇੰਦਰਜੀਤ ਸਿੰਘ ਸਟੋਰ ਕੀਪਰ ਬਿਜਲੀ , ਭਾਈ ਜੋਗਿੰਦਰ ਸਿੰਘ ਟਰੱਕ ਡਰਾਈਵਰ ਕਾਰ ਸੇਵਾ ਬਾਬਾ ਜਗਤਾਰ ਸਿੰਘ ਜੀ , ਰੂਪ ਸਿੰਘ ਡਰਾਈਵਰ ਗੁ: ਬੇਰ ਸਾਹਿਬ , ਗੁਰਪ੍ਰੀਤ ਸਿੰਘ , ਰਣਜੀਤ ਸਿੰਘ ਠੱਟਾ ਆਦਿ ਨੇ ਸ਼ਿਰਕਤ ਕੀਤੀ ।