ਕਿਸਾਨ ਅੰਦੋਲਨ: ਸਿੰਘੂ ਬਾਰਡਰ ’ਤੇ ਤਾਇਨਾਤ ਦਿੱਲੀ ਪੁਲੀਸ ਦੇ ਦੋ ਅਧਿਕਾਰੀਆਂ ਨੂੰ ਕਰੋਨਾ

ਨਵੀਂ ਦਿੱਲੀ (ਸਮਾਜ ਵੀਕਲੀ) : ਇਥੇ ਸਿੰਘੂ ਬਾਰਡਰ ’ਤੇ ਤਾਇਨਾਤ ਦਿੱਲੀ ਪੁਲੀਸ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਪੱਧਰ ਦੇ ਦੋਵਾਂ ਅਧਿਕਾਰੀਆਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸਰਹੱਦ ’ਤੇ ਹਜ਼ਾਰਾਂ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਸੈਂਕੜੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, “ਸਿੰਘੂ ਸਰਹੱਦ ‘ਤੇ ਤਾਇਨਾਤ ਦੋ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਪਿਛਲੇ ਦਿਨੀਂ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

Previous articleਖੇਤੀ ਕਾਨੂੰਨ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ
Next articleਐਕਟਿੰਗ: ਕਿਸਾਨਾਂ ਦਾ ਦੁੱਖ ਦੇਖ ਕੇ ਧਰਮਿੰਦਰ ਦਾ ਦਿਲ ਵੀ ‘ਦੁਖੀ’ ਪਰ ਪੁੱਤ ਤੇ ਪਤਨੀ ਚੁੱਪ