5 ਜੂਨ ਦੇ ਦਿੱਲੀ ਪ੍ਰੋਗਰਾਮ ਲਈ ਕਿਸਾਨਾਂ ਨੂੰ ਕੀਤਾ ਗਿਆ ਲਾਮਬੰਦ
ਕਰੋਨਾ ਦੀ ਆੜ ਵਿਚ ਪੰਜਾਬ ਸਰਕਾਰ ਲੋਕਾਂ ਨੂੰ ਭੁੱਖੇ ਮਾਰਨ ਤੇ ਤੁਲੀ -ਸਤਨਾਮ ਸਿੰਘ ਪੰਨੂ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਦਿੱਲੀ ਦੇ ਬਾਰਡਰਾਂ ਤੇ ਚਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਤੇ ਕੇਂਦਰ ਸਰਕਾਰ ਤੋਂ ਤਿੰਨ ਕਾਲੇ ਕਿਸਾਨੀ ਕਾਨੂੰਨ ਵਾਪਸ ਕਰਵਾਉਣ ਦੇ ਉਦੇਸ਼ ਨਾਲ ਸਾਂਝਾ ਕਿਸਾਨ ਮੋਰਚਾ ਵੱਲੋਂ ਦਿੱਤੇ ਪੰਜ ਜੂਨ ਦੇ ਪ੍ਰੋਗਰਾਮ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਜ਼ੋਨ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੁਖਪ੍ਰੀਤ ਸਿੰਘ ਜ਼ਿਲ੍ਹਾ ਸਕੱਤਰ ਦੀ ਦੇਖ ਰੇਖ ਹੇਠ ਮੀਰੀ ਪੀਰੀ ਗੁਰੂਸਰ ਸਾਹਿਬ, ਸੁਲਤਾਨਪੁਰ ਲੋਧੀ ਤੇ ਭਾਈ ਲਾਲੋ ਜੀ ਡੱਲਾ ਵਿਖੇ ਜ਼ੋਨ ਮੀਟਿੰਗਾਂ ਕੀਤੀਆਂ। ਜਿਸ ਵਿੱਚ ਮੁੱਖ ਤੌਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸ਼ਿਰਕਤ ਕੀਤੀ।
ਜਿਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਦੇ ਹੋਏ 5 ਜੂਨ ਦੇ ਸਾਂਝਾ ਕਿਸਾਨ ਸੰਘਰਸ਼ ਮੋਰਚਾ ਵੱਲੋਂ ਦਿੱਤੇ ਗਏ ਪ੍ਰੋਗਰਾਮ ਲਈ ਲਾਮਬੰਦ ਕੀਤਾ ਤੇ ਕੇਂਦਰ ਸਰਕਾਰ ਦੀਆਂ ਬਦਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਪਹਿਲਾਂ ਤਾਂ ਕਿਸਾਨੀ ਨੂੰ ਖ਼ਤਮ ਕਰਨ ਲਈ ਕੇਂਦਰ ਦੀ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਲਈ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ । ਉਥੇ ਹੀ ਹੁਣ ਪੰਜਾਬ ਦੀ ਕੈਪਟਨ ਸਰਕਾਰ ਵੀ ਲੋਕਾਂ ਨੂੰ ਕਰੋਨਾ ਦੀ ਆੜ ਵਿੱਚ ਘਰਾਂ ਦੇ ਵਿੱਚ ਬੰਦ ਕਰਕੇ ਤੇ ਉਨ੍ਹਾਂ ਦੇ ਕਾਰੋਬਾਰ ਠੱਪ ਕਰਕੇ ਉਨ੍ਹਾਂ ਨੂੰ ਭੁੱਖੇ ਮਰਨ ਤੇ ਤੁਲੀ ਹੋਈ ਹੈ ।ਉਹਨਾਂ ਕਿਹਾ ਕਿ ਜੇਕਰ ਸਭ ਕੁਝ ਬੰਦ ਹੀ ਕਰਨਾ ਹੈ ਤਾਂ ਲੋਕਾਂ ਦੇ ਲਈ ਰਾਸ਼ਨ ਹੋਰ ਜਰੂਰੀ ਲੋੜਾਂ ਦਾ ਸਰਕਾਰ ਫੋਰੀ ਪ੍ਰਬੰਧ ਕਰੇ।
ਇਸ ਦੌਰਾਨ ਜਿਥੇ ਉਨ੍ਹਾਂ ਨੇ ਜਿਲ੍ਹੇ ਦੇ ਹਰ ਪਿੰਡ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਕਿਸਾਨ ਔਰਤਾਂ ਦੀਆਂ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ। ਉਥੇ ਹੀ 5 ਜੂਨ ਲਈ ਕੀਤੇ ਜਾ ਰਹੇ ਪ੍ਰੋਗਰਾਮ ਸਬੰਧੀ ਪਿੰਡਾਂ ਵਿਚੋਂ ਫੰਡ ਇਕੱਠਾ ਕਰਨ ਲਈ ਵੀ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਇਸ ਮੌਕੇ ਤੇ ਗੁਰਲਾਲ ਸਿੰਘ ਪੰਡੋਰੀ, ਸਰਵਣ ਸਿੰਘ ਬਾਊਪੁਰ, ਸੁਖਪ੍ਰੀਤ ਸਿੰਘ ਪੱਸਣ ਕਦੀਮ, ਸੰਦੀਪ ਸਿੰਘ ਕਾਲੇਵਾਲ, ਵਿੱਕੀ ਜੈਨਪੁਰ, ਮਨਜੀਤ ਸਿੰਘ ਖੀਰਾਂਵਾਲੀ, ਮਨਜੀਤ ਸਿੰਘ ਡੱਲਾ, ਲਖਵਿੰਦਰ ਸਿੰਘ ਗਿੱਲ ਆਦਿ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly