ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ਦੱਸਿਆ ਕਿ ਕਿਸਾਨ ਵੀਰ ਮੰਡੀਆਂ ਵਿੱਚ ਕਣਕ ਦੀ ਫਸਲ ਨੂੰ ਸੁਕਾ ਕੇ ਹੀ ਲਿਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਕਣਕ ਦੀ ਫਸਲ ਨੂੰ ਖਰੀਦਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋੜੀਂਦੇ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਚੇਅਰਮੈਨ ਅਵਤਾਰ ਸਿੰਘ ਔਜਲਾ ਨੇ ਦੱਸਿਆ ਕਿ 10 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। ਓਹਨਾ ਦੱਸਿਆ ਕਿ ਮਾਰਕੀਟ ਕਮੇਟੀ ਕਪੂਰਥਲਾ ਅਧੀਨ ਪੈਂਦੀਆਂ ਸਾਰੀਆਂ ਮੰਡੀਆਂ ਵਿੱਚ ਕਮੇਟੀ ਵੱਲੋਂ ਕਣਕ ਵੇਚਣ ਆਏ ਕਿਸਾਨਾਂ ਲਈ ਪੀਣ ਵਾਲੇ ਪਾਣੀ,ਰੌਸ਼ਨੀ ਲਈ ਬਿਜਲੀ ਅਤੇ ਕਰੋਨਾ ਦੇ ਬਚਾਅ ਲਈ ਸੈਨੇਟਾਈਜ਼ਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।