ਕਿਸਾਨ ਸੰਘਰਸ਼ ਨੂੰ ਮੋੜਵਾਂ ਜੁਆਬ: ਕੇਂਦਰ ਨੇ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੀ

ਮਾਨਸਾ (ਸਮਾਜ ਵੀਕਲੀ): ਪੰਜਾਬ ਵਿੱਚ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਕਰਨ ਤੋਂ ਬਾਅਦ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਸਣੇ ਸਾਰੀਆਂ ਗੱਡੀਆਂ ਨੂੰ ਸੂਬੇ ਵਿਚ ਅਗਲੇ ਹੁਕਮਾਂ ਤੱਕ ਚਲਾਉਣ ਤੋਂ ਬੰਦ ਕਰ ਦਿੱਤਾ ਗਿਆ ਹੈ।

ਦਿਲਚਸਪ ਗੱਲ ਹੈ ਕਿ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ 22 ਅਕਤੂਬਰ ਤੋਂ ਮਾਲ ਗੱਡੀਆਂ ਚਲਾਉਣ ਦੀ ਹਰੀ ਝੰਡੀ ਦਿੱਤੀ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 23 ਅਕਤੂਬਰ ਨੂੰ ਬਣਾਂਵਾਲਾ ਥਰਮਲ ਪਲਾਂਟ ਨੂੰ ਜਾਂਦੇ ਰਾਹ ਰੋਕ ਲਏ ਗਏ ਅਤੇ 24 ਅਕਤੂਬਰ ਨੂੰ ਰਾਜਪੁਰਾ ਥਰਮਲ ਦਾ ਰਸਤਾ ਬੰਦ ਕਰ ਦਿੱਤਾ ਗਿਆ। ਉੱਤਰੀ ਰੇਲਵੇ ਦੇ ਉਚ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਰੋਕੀ ਗਈ ਹੈ।

ਇਹ ਰੇਲ ਗੱਡੀਆਂ ਰੋਕਣ ਲਈ ਹੁਣ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਹੀ ਜ਼ਿੰਮੇਵਾਰ ਮੰਨਿਆ ਜਾਣ ਲੱਗਾ ਹੈ। ਇਹ ਵੀ ਪਤਾ ਲੱਗਿਆ ਕਿ ਉੱਤਰੀ ਰੇਲਵੇ ਨੇ ਇਹ ਫੈਸਲਾ ਲਿਆ ਹੈ ਕਿ ਮਾਲ ਗੱਡੀਆਂ ਦੀ ਸਾਰੀ ਆਵਾਜਾਈ ਉਦੋਂ ਹੀ ਸੰਭਵ ਹੋਵੇਗੀ, ਜਦੋਂ ਸਵਾਰੀ ਗੱਡੀਆਂ ਲਈ ਵੀ ਕਿਸਾਨ ਧਿਰਾਂ ਸਹਿਮਤ ਹੋਣਗੀਆਂ।

ਇਸੇ ਦੌਰਾਨ ਹੀ ਮਾਨਸਾ ਸਥਿਤ ਸਟੇਸ਼ਨ ਮਾਸਟਰ ਆਰਕੇ ਮੀਨਾ ਨੇ ਦੱਸਿਆ ਕਿ ਮਾਲ ਗੱਡੀਆਂ ਨੂੰ ਪਿਛੋਂ ਹੀ ਬੰਦ ਕਰ ਦਿੱਤਾ ਗਿਆ ਹੈ।

Previous article‘ਮੇਰੇ ਸਾਹਿਬਾ’ ਨਾਲ ਹਾਜ਼ਰ ਹੋਇਆ ਗਾਇਕ ਬਲਵਿੰਦਰ ਬਿੱਟੂ
Next articleਪੰਜਾਬ ’ਚ ਬਿਜਲੀ ਦੋ-ਚਾਰ ਦਿਨ ਦੀ ਮਹਿਮਾਨ: ਕੈਪਟਨ ਅਮਰਿੰਦਰ ਸਿੰਘ