ਕੀ ਯੂਪੀ ਸਰਕਾਰ ਨੇ ਕੋਵਿਡ ਪ੍ਰਬੰਧਨ ਤੋਂ ਕੋਈ ਸਬਕ ਨਹੀਂ ਸਿਖਿਆ: ਪ੍ਰਿਅੰਕਾ

ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ’ਤੇ ਨਿਸ਼ਾਨਾ ਸੇਧਦਿਆਂ ਉੱਤਰ ਪ੍ਰਦੇਸ਼ ਵਿੱਚ ਡੇਂਗੂ ਤੇ ਬੁਖਾਰ ਕਾਰਨ ਹੋਈਆਂ ਮੌਤਾਂ ’ਤੇ ਚਿੰਤਾ ਪ੍ਰਗਟਾਈ ਹੈ।

ਕਾਂਗਰਸ ਦੀ ਜਨਰਲ ਸਕੱਤਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਬੁਖਾਰ ਕਾਰਨ 100 ਤੋਂ ਵੱਧ ਮਰੀਜ਼ਾਂ ਦੇ ਮਾਰੇ ਜਾਣ ਦੀ ਖ਼ਬਰ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ‘‘ਕੀ ਯੂਪੀ ਸਰਕਾਰ ਨੇ ਦੂਜੀ ਲਹਿਰ ਦੌਰਾਨ ਕੋਵਿਡ ਪ੍ਰਬੰਧਨ ਦੇ ਭਿਆਨਕ ਨਤੀਜਿਆਂ ਤੋਂ ਕੋਈ ਸਬਕ ਨਹੀਂ ਲਿਆ।’’

ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸੰਭਵ ਸਾਧਨਾਂ ਦੀ ਵਰਤੋਂ ਦੇ ਨਿਰਦੇਸ਼ ਦਿੱਤੇ ਜਾਣ ਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਗੱਲਬਾਤ ਦੀ ਖੁੱਲ੍ਹੀ ਪੇਸ਼ਕਸ਼
Next articleਹਨੀ ਸਿੰਘ ਦੀ ਪਤਨੀ ਨੂੰ ਸਹੁਰੇ ਘਰ ਤੋਂ ਸਾਮਾਨ ਇਕੱਤਰ ਕਰਨ ਦੀ ਇਜਾਜ਼ਤ