ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀਰਵਾਰ ਨੂੰ ਕੌਮਾਂਤਰੀ ਭਾਈਚਾਰੇ ਅਤੇ ਵਿਸ਼ੇਸ਼ ਤੌਰ ’ਤੇ ਯੂਐੱਨ ਸਲਾਮਤੀ ਕੌਂਸਲ ਨੂੰ ਕਸ਼ਮੀਰ ਵਿੱਚ ਭਾਰਤ ਸਰਕਾਰ ਵਲੋਂ ਲਾਈਆਂ ਗਈਆਂ ਪਾਬੰਦੀਆਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਹੈ।
ਭਾਰਤ ਵਲੋਂ 5 ਅਗਸਤ ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਵਲੋਂ ਲਗਾਤਾਰ ਦਿੱਲੀ ਖ਼ਿਲਾਫ਼ ਕੌਮਾਂਤਰੀ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ , ਭਾਰਤ ਨੇ ਕਸ਼ਮੀਰ ਨੂੰ ਆਪਣਾ ‘ਅੰਦਰੂਨੀ ਮਸਲਾ’ ਦੱਸਦਿਆਂ ਇਸਲਾਮਾਬਾਦ ਨੂੰ ਇਹ ਸੱਚਾਈ ਕਬੂਲ ਕਰਨ ਅਤੇ ਆਪਣੀ ਭਾਰਤ ਵਿਰੋਧੀ ਬਿਆਨਬਾਜ਼ੀ ਬੰਦ ਕਰਨ ਲਈ ਆਖਿਆ ਹੈ। ਸੰਯੁਕਤ ਰਾਸ਼ਟਰ ਦਿਵਸ, ਜੋ 24 ਅਕਤੂਬਰ ਨੂੰ ਮਨਾਇਆ ਜਾਂਦਾ ਹੈ, ਮੌਕੇ ਕੁਰੈਸ਼ੀ ਨੇ ਕਿਹਾ ਕਿ ਵਿਸ਼ਵ ਸੰਸਥਾ ਨੇ ਬਸਤੀਵਾਦ ਖ਼ਿਲਾਫ਼ ਸੰਘਰਸ਼ ਅਤੇ ਮੁੱਢਲੇ ਮਨੁੱਖੀ ਅਧਿਕਾਰਾਂ ਨੂੰ ੳਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ, ‘‘ਲੋਕਾਂ ਦਾ ਸਵੈ-ਫ਼ੈਸਲੇ ਲੈਣ ਦਾ ਅਧਿਕਾਰ ਇਸ ਦੇ ਕੇਂਦਰ ਵਿੱਚ ਹੈ। ਫਿਰ ਵੀ ਅਜਿਹੀਆਂ ਆਲਮੀ ਕਦਰਾਂ-ਕੀਮਤਾਂ ਨੂੰ ਜੰਮੂ ਕਸ਼ਮੀਰ ਵਿੱਚ ਕੁਚਲਿਆ ਜਾ ਰਿਹਾ ਹੈ।’’ ਕੁਰੈਸ਼ੀ ਨੇ ਕਿਹਾ ਕਿ ਪੰਜ ਅਗਸਤ ਤੋਂ ਬਾਅਦ ਖੇਤਰ ਵਿੱਚ ਭਾਰਤ ਸਰਕਾਰ ਵਲੋਂ ਪਾਬੰਦੀਆਂ ਲਾਏ ਜਾਣ ਤੋਂ ਬਾਅਦ ਹਾਲਾਤ ਹੋਰ ਬਦਤਰ ਹੋ ਗਏ ਹਨ।
HOME ਕੁਰੈਸ਼ੀ ਵਲੋਂ ਕੌਮਾਂਤਰੀ ਭਾਈਚਾਰੇ ਨੂੰ ਕਸ਼ਮੀਰ ਸੰਕਟ ਦੇ ਖ਼ਾਤਮੇ ਲਈ ਕੰਮ ਕਰਨ...