ਕੁਹਾੜੀ ਮਾਰ ਕੇ ਪਤਨੀ ਦਾ ਕਤਲ

ਸਰਦੂਲਗੜ੍ਹ (ਸਮਾਜਵੀਕਲੀ) ਨੇੜਲੇ ਪਿੰਡ ਕੁਸਲਾ ਦੇ ਵਿਅਕਤੀ ਨੇ ਇੱਕ ਔਰਤ ਦਾ ਕਤਲ ਕਰ ਦਿੱਤਾ। ਥਾਣਾ ਜੌੜਕੀਆਂ ਦੇ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਪਿੰਡ ਕੁਸਲਾ ਦੇ ਪੀਚਾ ਸਿੰਘ ਪੁੱਤਰ ਕਰਮ ਸਿੰਘ ਨੇ ਆਪਣੀ ਪਤਨੀ ਲਖਵੀਰ ਕੌਰ(30) ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਉਹ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਲਖਵੀਰ ਕੌਰ ਦੀ ਮਾਤਾ ਅਮਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਜੌੜਕੀਆਂ ਪੁਲੀਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Previous articleਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਬਰਸੀ ਸਮਾਗਮ ਆਨਲਾਈਨ ਹੋਣਗੇ
Next articleਹਿਜ਼ਬੁਲ ਮੁਜਾਹਿਦੀਨ ਦਾ ਇਕ ਹੋਰ ਕਾਰਕੁਨ ਗ੍ਰਿਫ਼ਤਾਰ