ਕਪੂਰਥਲਾ, 28 ਜੂਨ, ( ਕੌੜਾ ) (ਸਮਾਜਵੀਕਲੀ) -ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਕਾਰਨ ਕਿਸਾਨਾਂ ਦੇ ਨਾਲ ਨਾਲ ਆਮ ਆਦਮੀ ‘ਤੇ ਵੀ ਭਾਰੀ ਬੋਝ ਪਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ. ਏ. ਸੀ. ਇੰਜ ਸਵਰਨ ਸਿੰਘ ਵੱਲੋਂ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਲੋਕਾਂ ਦੀ ਆਰਥਿਕ ਹਾਲਤ ਮੰਦੀ ਚੱਲ ਰਹੀ ਹੈ ਅਤੇ ਇਨ੍ਹਾਂ ਹਾਲਾਤਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਆਮ ਆਦਮੀ ਉੱਤੇ ਹੋਰ ਬੋਝ ਪੈ ਗਿਆ ਹੈ । ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਪਰਿਵਾਰਾਂ ਵੱਲੋਂ ਪਾਲਣ ਪੋਸ਼ਣ ਕਰਨਾ ਵੀ ਔਖਾ ਹੋ ਗਿਆ ਹੈ ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੈਟਰੋਲ ਦੀ ਕੀਮਤ ਤੇ 3.20 ਰੁਪਏ ਅਤੇ ਡੀਜ਼ਲ ਦੀ ਕੀਮਤ ਤੇ 2.53 ਰੁਪਏ ਪ੍ਰਤੀ ਲੀਟਰ ਵੈਟ ਵਧਾਇਆ ਹੈ । ਉਨ੍ਹਾਂ ਕੇਂਦਰ ਤੇ ਰਾਜ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾ ਕੇ ਆਮ ਆਦਮੀ ਨੂੰ ਰਾਹਤ ਪ੍ਰਧਾਨ ਕੀਤੀ ਜਾਣੀ ਚਾਹੀਦੀ ਹੈ ।