ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਨੂੰ ਪੱਤਰ ਲਿਖ ਕੇ ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰਨ ਲਈ ਕਿਹਾ ਹੈ। ਸੂਤਰਾਂ ਮੁਤਾਬਕ ਇਹ ਪੱਤਰ ਅੱਜ ਸਵੇਰੇ ਹੀ ਭੇਜਿਆ ਗਿਆ ਹੈ। ਜਸਟਿਸ ਉਦੈ ਉਮੇਸ਼ ਲਲਿਤ 8 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਜਸਟਿਸ ਡੀਵਾਈ ਚੰਦਰਚੂੜ ਚੀਫ ਜਸਟਿਸ ਤੋਂ ਬਾਅਦ ਸਭ ਤੋਂ ਸੀਨੀਅਰ ਜੱਜ ਹਨ ਅਤੇ ਇਸ ਅਹੁਦੇ ਲਈ ਮੁੱਖ ਦਾਅਵੇਦਾਰ ਹਨ। ਚੀਫ਼ ਜਸਟਿਸ ਸਭ ਤੋਂ ਸੀਨੀਅਰ ਜੱਜ ਨੂੰ ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰਦਾ ਹੈ। ਇਸ ਰਵਾਇਤ ਮੁਤਾਬਕ ਜਸਟਿਸ ਚੰਦਰਚੂੜ ਦੇਸ਼ ਦੇ 50ਵੇਂ ਚੀਫ਼ ਜਸਟਿਸ ਹੋ ਸਕਦੇ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly