ਕੇਂਦਰ ਦੀ ਭਾਜਪਾ ਸਰਕਾਰ ਵਾਪਿਸ ਲਵੇ ਖੇਤੀ ਆਰਡੀਨੈਂਸ-ਸੋਮ ਦੱਤ ਸੋਮੀ

ਅੱਪਰਾ (ਸਮਾਜ ਵੀਕਲੀ)- ਕੇਂਦਰ ਦੀ ਭਾਜਪਾ ਸਰਕਾਰ ਨੂੰ ਜਾਰੀ ਕੀਤੇ ਗਏ ਤਿੰਨ ਕੇਤੀ ਆਰਡੀਨੈਂਸਾਂ ਨੂੰ ਲੋਕ ਰੋਹ ਨੂੰ ਦੇਖਦੇ ਹੋਏ ਵਾਪਿਸ ਲੈ ਲੇਣਾ ਚਾਹੀਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੋਮ ਦੱਤ ਸੋਮੀ ਕੋ-ਚੇਅਰਮੈਨ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਨੇ ਅੱਪਰਾ ਵਿਖੇ ਕੀਤਾ।  ਉਨੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ।

ਉਕਤ ਆਰਡੀਨੈਂਸਾਂ ਦੇ ਕਾਨੂੰਨ ਬਣਨ ਉਪਰੰਤ ਪੰਜਾਬ ਦਾ ਅੰਨਦਾਤਾ ਆਪਣੇ ਹੀ ਖੇਤਾਂ ‘ਚ ਮਜ਼ਦੂਰ ਬਣਕੇ ਰਹਿ ਜਾਵੇਗਾ। ਉਨਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਪੂੰਜੀਪਤੀਆਂ ਦੀ ਪਿਛਲੱਗੂ ਸਰਕਾਰ ਬਣ ਚੁੱਕੀ ਹੈ। ਉਨਾਂ ਅੱਗੇ ਕਿਹਾ ਕਿ ਉਕਤ ਬਿੱਲਾਂ ‘ਚ ਘੱਟੋ ਘੱਟ ਸਰਕਾਰੀ ਸਮਰਥਨ ਮੁੱਲ ਨੂੰ ਜਾਰੀ ਰੱਖਣ ਦਾ ਕਿਤੇ ਵੀ ਜਿਕਰ ਨਹੀਂ ਕੀਤਾ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਪੂੰਜੀਪਤੀਆਂ ਨੂੰ ਖੇਤੀਬਾੜੀ  ਸੈਕਟਰ ‘ਚ ਵੱਡੇ ਪੱਧਰ ‘ਤੇ ਉਤਾਰ ਰਹੀ ਹੈ ਤੇ ਮੰਡੀਆਂ ਨੂੰ ਖਤਮ ਕਰਕੇ ਕਿਸਾਨਾਂ ਨੂੰ ਪੂੰਜੀਪਤੀਆਂ ਦੇ  ਅਧੀਨ ਕਰਨ ਦਾ ਕੋਝਾ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਉਹ ਕਿਸਾਨ ਤੇ ਮਜ਼ਦੂਰ ਏਕਤਾ ਦੇ ਨਾਅਰੇ ਹੇਠ ਇਕੱਤਰ ਹੋ ਕੇ ਉਕਤ ਤਿੰਨਾਂ ਖੇਤੀ ਆਰਡੀਨੈਂਸਾਂ ਦਾ ਉਦੋਂ ਤੱਕ ਵਿਰੋਧ ਕਰਨਗੇ, ਜਦੋਂ ਤੱਕ ਕੇਂਦਰ ਦੀ ਸਰਕਾਰ ਉਕਤ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈ ਲੈਂਦੀ।

Previous articleਸਮਾਰਟ ਫੋਨ ਨਾ ਹੋਣ ਕਾਰਨ ਮਾਪੇ ਅਧਿਆਪਕ ਮਿਲਣੀ ਲਈ ਘਰ ਘਰ ਪਹੁੰਚੇ ਅਧਿਆਪਕ ਜਸਵਿੰਦਰ ਪਾਲ
Next articleਕਿਸਾਨਾਂ ਦੇ ਹਿੱਤਾਂ ਦੀ ਖਾਤਰ ਉਨਾਂ ਦੇ ਨਾਲ ਚੱਟਾਨ ਵਾਂਗ ਖੜੇ ਹਾਂ-ਕੁਲਵੀਰ ਲੱਲੀਆਂ