ਕੇਂਦਰ ਦੀ ਲਿਖਤੀ ਤਜਵੀਜ਼ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਰੱਦ, 14 ਨੂੰ ਸਾਰੇ ਦੇਸ਼ ਵਿੱਚ ਧਰਨੇ ਦੇਣ ਦਾ ਐਲਾਨ

ਮਾਨਸਾ (ਸਮਾਜ ਵੀਕਲੀ): ਨਵੇਂ ਖੇਤੀ ਕਾਨੂੰਨਾਂ ਨੂੰ ਮਨਸੂਖ ਕਰਨ ’ਤੇ ਅੜੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋ ਭੇਜੀ ਗਈ ਤਜਵੀਜ਼ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਪ੍ਰਸਤਾਵ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ ਅਤੇ ਨਾ ਹੀ ਇਹ ਕਿਸਾਨੀ ਮੰਗਾਂ ’ਤੇ ਖਰੇ ਉੱਤਰਦੇ ਹਨ। ਇਸ ਦੇ ਨਾਲ ਐਲਾਨ ਕੀਤਾ ਗਿਆ ਕਿ 14 ਦਸੰਬਰ ਨੂੰ ਸਾਰੇ ਦੇਸ਼ ਵਿੱਚ ਧਰਨੇ ਦਿੱਤੇ ਜਾਣਗੇ।

ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਸ਼ੰਘਰਸ਼ ਜਾਰੀ ਰੱਖਣਗੀਆਂ। ਇਸ ਪ੍ਰਸਤਾਵ ਨੂੰ ਰੱਦ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਮੀਟਿੰਗ ਹੋਈ, ਜਿਸ ਵਿਚ 40 ਜਥੇਬੰਦੀਆਂ ਵਲੋਂ ਭਾਗ ਲਿਆ ਗਿਆ। ਕਿਸਾਨਾਂ ਨੇ ਐਲਾਨ ਕੀਤਾ ਕਿ ਜੀਓ ਉਤਪਾਦਾਂ ਦਾ ਬਾਈਕਾਟ ਕੀਤਾ ਜਾਵੇਗਾ। ਭਾਜਪਾ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਹ 12 ਦਸੰਬਰ ਤੱਕ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰਨਗੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਜਿਹੋ ਜਿਹਾ ਉਸ ਨੇ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਉਸ ਨੂੰ ਦੇਖਦਿਆਂ ਅੱਗੇ ਗੱਲਬਾਤ ਨਹੀਂ ਹੋ ਸਕਦੀ।

Previous articleਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਨੇ ਝੰਡੀ ਦੇ ਕੇ ਕੀਤਾ ਰਵਾਨਾ 
Next articleਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧੀ ਧਿਰ ਦੇ ਨੇਤਾਵਾਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ