ਚੰਡੀਗੜ੍ਹ (ਸਮਾਜਵੀਕਲੀ): ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ, ਆੜ੍ਹਤੀਆਂ, ਟਰਾਂਸਪੋਰਟਰਾਂ, ਪੱਲੇਦਾਰਾਂ ਸਣੇ ਖੇਤੀ ’ਤੇ ਨਿਰਭਰ ਕਾਰੋਬਾਰੀਆਂ ਵਿਰੋਧੀ ਦੱਸਦਿਆਂ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਨੇ ਆਰਡੀਨੈਂਸ ਪਾਸ ਕਰ ਕੇ ਕਿਸਾਨੀ ’ਤੇ ਹਮਲਾ ਕੀਤਾ ਹੈ। ਮਾਨ ਨੇ ਬਾਦਲ ਪਰਿਵਾਰ ’ਤੇ ਤਨਜ਼ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਲਏ ਜਾ ਰਹੇ ਕਿਸਾਨ ਵਿਰੋਧੀ ਫ਼ੈਸਲਿਆਂ ਅੱਗੇ ਉਹ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਮੰਗਿਆ।
HOME ਕੇਂਦਰ ਦੇ ਆਰਡੀਨੈਂਸ ਕਿਸਾਨੀ ’ਤੇ ਹਮਲਾ: ਭਗਵੰਤ ਮਾਨ